22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਅਜੀਤ ਡੈਸਕ 01-04-2026
ਸ੍ਰੀ ਮੁਕਤਸਰ ਸਾਹਿਬ, 31 ਮਾਰਚ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (ਟਿਕੈਤ) ਦੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਦੇ ਸਾਂਝੇ ਪ੍ਰਧਾਨਗੀ ਮੰਡਲ ਹੇਠ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਚ ਹੋਈ | ਇਸ 'ਚ ਭਾਰਤ ਤੇ ਅਮਰੀਕਾ ਦਰਮਿਆਨ ਹੋਏ ਟੈਕਸ ਮੁਕਤ ਵਪਾਰ ਸਮਝੌਤਾ, ਬਿਜਲੀ ਸੋਧ ਬਿੱਲ, ਬੀਜ ਸੋਧ ਬਿੱਲ, ਕਰਜ਼ਾ ਮੁਕਤੀ, ਐੱਮ.ਐੱਸ.ਪੀ., ਖੇਤੀ ਨੀਤੀ ਲਾਗੂ ਕਰਵਾਉਣਾ ਤੇ ਪਾਣੀਆਂ ਦੇ ਮਸਲੇ ਨੂੰ ਲੈ ਕੇ ਵਿਚਾਰ ਚਰਚਾ ਕੀਤੀ | ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਕੁਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਕੱਟਿਆਂਵਾਲੀ ਦੀ ਮਾਤਾ ਵਿੱਦਿਆ ਕੌਰ ਜੋ ਕਿ ਕੁੱਝ ਦਿਨ ਪਹਿਲਾਂ ਸਵਰਗਵਾਸ ਹੋ ਗਏ ਸਨ, ਉਨ੍ਹਾਂ ਨੂੰ 2 ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਭਾਕਿਯੂ ਡਕੌਂਦਾ (ਬੁਰਜ ਗਿੱਲ) ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਵੱਟੂ, ਭਾਕਿਯੂ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਹਰਪ੍ਰੀਤ ਸਿੰਘ ਝਬੇਲਵਾਲੀ, ਭਾਕਿਯੂ ਡਕੌਂਦਾ (ਧਨੇਰ) ਦੇ ਜ਼ਿਲ੍ਹਾ ਸਕੱਤਰ ਗੁਰਦੀਪ ਸਿੰਘ ਖੁੱਡੀਆਂ, ਕੌਮੀ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰੈੱਸ ਸਕੱਤਰ ਰਜਿੰਦਰ ਸਿੰਘ ਦੂਹੇਵਾਲਾ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ 'ਚ ਆਏ ਦਿਨ ਖ਼ੁਦਕੁਸ਼ੀਆਂ ਹੋ ਰਹੀਆਂ ਹਨ, ਉਨ੍ਹਾਂ ਸਾਰੇ ਕਿਸਾਨਾਂ ਤੇ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਕੀਤੀ ਜਾਵੇ, ਕਿਉਂਕਿ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਸਿਰ ਕਰਜ਼ਾ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਚੜਿ੍ਹਆ ਹੈ | ਪਿਛਲੇ ਸਾਲ 3 ਮਾਰਚ ਨੂੰ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ 'ਚੋਂ ਵਾਕ ਆਊਟ ਕੀਤਾ ਤਾਂ ਵਾਅਦਾ ਕੀਤਾ ਗਿਆ ਸੀ ਕਿ 31 ਮਾਰਚ ਤੱਕ ਖੇਤੀ ਨੀਤੀ ਜਾਰੀ ਕਰ ਦਿੱਤੀ ਜਾਵੇਗੀ, ਪਰ ਹੁਣ ਪੰਜਾਬ ਸਰਕਾਰ ਨਵੇਂ-ਨਵੇਂ ਬਹਾਨੇ ਬਣਾ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਖੇਤੀ ਨੀਤੀ ਤੁਰੰਤ ਲਾਗੂ ਕੀਤੀ ਜਾਵੇ | ਕਿਸਾਨ ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ ਬੇਮੌਸਮੀ ਬਾਰਿਸ਼ ਤੇ ਗੜ੍ਹੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦੀ ਵਿਸ਼ੇਸ਼ ਤੌਰ 'ਤੇ ਗਿਰਦਾਵਰੀ ਕਰਵਾ ਕੇ ਮੁਆਵਜਾ ਦਿੱਤਾ ਜਾਵੇ | ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਮਾਸਟਰ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਕਿਹਾ ਕਿ ਇਨ੍ਹਾਂ ਮੰਗਾਂ ਦੀ ਪ੍ਰਾਪਤੀ ਲਈ 6 ਅਪ੍ਰੈਲ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਅੱਗੇ ਸਵੇਰੇ 11 ਵਜੇ ਤੋਂ 2 ਵਜੇ ਤੱਕ ਅੱਗੇ ਧਰਨਾ ਦੇ ਕੇ ਡੀ.ਸੀ. ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ | ਇਸ ਮੌਕੇ ਜਥੇਦਾਰ ਗੁਰਮੀਤ ਸਿੰਘ ਲੰਬੀਢਾਬ, ਹਰਪ੍ਰੀਤ ਸਿੰਘ ਗੋਨਿਆਣਾ, ਅਜੈਬ ਸਿੰਘ ਮੱਲਣ, ਅੰਮਿ੍ਤਪਾਲ ਸਿੰਘ ਗੋਨਿਆਣਾ, ਜੱਜ ਸਿੰਘ ਸ੍ਰੀ ਮੁਕਤਸਰ ਸਾਹਿਬ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬੇਮੌਸਮੀ ਮੀਂਹ ਅਤੇ ਹਵਾ ਨਾਲ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਣ ਦੀ ਸੰਭਾਵਨਾ ਅਗਲੀ ਖ਼ਬਰ ਹਾੜ੍ਹੀ ਦੇ ਸੀਜ਼ਨ ਦੀਆਂ ਤਿਆਰੀਆਂ ਮੁਕੰਮਲ-ਵਿਧਾਇਕ ਕਾਕਾ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।