ਮਲੋਟ, 31 ਮਾਰਚ (ਪਾਟਿਲ)-ਚੰਦਰ ਮਾਡਲ ਹਾਈ ਸਕੂਲ ਮਲੋਟ ਵਿਖੇ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਐੱਮ.ਡੀ. ਸੀ.ਐੱਮ. ਸੁਥਾਰ ਤੇ ਮੁੱਖ ਅਧਿਆਪਕਾ ਰਜਨੀ ਸੁਥਾਰ ਨੇ ਦੱਸਿਆ ਕਿ ਐੱਸ.ਸੀ.ਈ.ਆਰ.ਟੀ. ਵਲੋਂ ਸੈਸ਼ਨ 2025-26 ਦੀ ਪੰਜਵੀਂ ਜਮਾਤ ਦੀ ਪ੍ਰੀਖਿਆ 'ਚ ਸਕੂਲ ਦੇ ਕੁੱਲ 25 ਵਿਦਿਆਰਥੀਆਂ ਨੇ 85 ਫ਼ੀਸਦੀ ਤੋਂ ਵੱਧ ਅੰਕ ਲੈ ਕੇ ਆਪਣੇ ਮਾਤਾ-ਪਿਤਾ ਤੇ ਇਲਾਕੇ ਦਾ ਮਾਣ ਵਧਾਇਆ ਹੈ | ਉਨ੍ਹਾਂ ਦੱਸਿਆ ਕਿ ਮਨਦੀਪ ਸਿੰਘ ਪੁੱਤਰ ਕੁਲਵੰਤ ਸਿੰਘ, ਪ੍ਰਤੀਕ ਕੁਮਾਰ ਪੁੱਤਰ ਰਜਿੰਦਰ ਕੁਮਾਰ ਨੇ 500 'ਚੋਂ 494 ਅੰਕ (98.80 ਫ਼ੀਸਦੀ) ਅੰਕ ਹਾਸਿਲ ਕਰਕੇ ਪਹਿਲੀ ਪੁਜ਼ੀਸ਼ਨ ਪ੍ਰਾਪਤ ਕੀਤੀ | ਇਸੇ ਤਰ੍ਹਾਂ ਹਰਸ਼ ਪੁੱਤਰ ਧੀਰਜ ਕੁਮਾਰ ਨੇ 493/500 (98.60 ਫ਼ੀਸਦੀ) ਅੰਕਾਂ ਨਾਲ ਦੂਜਾ ਅਤੇ ਕੀਰਤੀ ਪੁੱਤਰੀ ਪੰਕਜ ਕੁਮਾਰ ਨੇ 490/500 (98 ਫ਼ੀਸਦੀ) ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ | ਐੱਮ.ਡੀ. ਸੀ.ਐੱਮ. ਸੁਥਾਰ ਨੇ ਦੱਸਿਆ ਕਿ ਵਧੀਆ ਨਤੀਜੇ ਬੱਚਿਆਂ ਦੀ ਮਿਹਨਤ, ਉਨ੍ਹਾਂ ਦੇ ਮਾਤਾ-ਪਿਤਾ ਦਾ ਸਹਿਯੋਗ ਤੇ ਅਧਿਆਪਕਾਂ ਦੇ ਚੰਗੇ ਮਾਰਗ-ਦਰਸ਼ਨ ਨਾਲ ਹੀ ਸੰਭਵ ਹੋਏ ਹਨ | ਉਨ੍ਹਾਂ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ |