22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਡੀ. ਏ. ਵੀ. ਕਾਲਜ ਵਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ

ਅਜੀਤ ਡੈਸਕ 01-04-2026
ਮਲੋਟ, 31 ਮਾਰਚ (ਅਜਮੇਰ ਸਿੰਘ ਬਰਾੜ, ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਵਲੋਂ ਕਾਰਜਕਾਰੀ ਪਿ੍ੰਸੀਪਲ ਸੁਦੇਸ਼ ਕੁਮਾਰ ਗਰੋਵਰ ਤੇ ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਡਾ. ਜਸਬੀਰ ਕੌਰ ਤੇ ਵਿੱਕੀ ਕਾਲੜਾ ਦੀ ਅਗਵਾਈ 'ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ ਗਈ | ਇਹ ਰੈਲੀ ਕਾਲਜ ਕੈਂਪਸ ਤੋਂ ਸ਼ੁਰੂ ਹੋ ਕੇ ਸ਼ੇਖੂ ਪਿੰਡ ਤੱਕ ਕੱਢੀ ਗਈ | ਰੈਲੀ 'ਚ ਐੱਨ. ਐੱਸ. ਐੱਸ. ਵਲੰਟੀਅਰਜ਼ ਨਾਲ ਹੋਰ ਵਿਦਿਆਰਥੀਆਂ ਤੇ ਕਾਲਜ ਦੇ ਸਟਾਫ਼ ਮੈਂਬਰਾਂ ਨੇ ਵੱਡੀ ਗਿਣਤੀ 'ਚ ਭਾਗ ਲਿਆ | ਰੈਲੀ ਦੌਰਾਨ ਵਿਦਿਆਰਥੀਆਂ ਨੇ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੀ ਅਪੀਲ ਕੀਤੀ | ਇਹ ਉਪਰਾਲਾ ਡੀ.ਏ.ਵੀ. ਕਾਲਜ ਮਲੋਟ ਦੀ ਸਮਾਜ ਪ੍ਰਤੀ ਜ਼ਿੰਮੇਵਾਰੀ ਤੇ ਨੌਜਵਾਨਾਂ ਦੇ ਭਲਾਈ ਲਈ ਵਚਨਬੱਧਤਾ ਨੂੰ ਦਰਸਾਉਂਦਾ ਹੈ |
ਪਿਛਲੀ ਖ਼ਬਰ ਡੀ. ਏ. ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ ਸਾਲਾਨਾ ਨਤੀਜਿਆਂ ਦਾ ਐਲਾਨ ਅਗਲੀ ਖ਼ਬਰ ਚੰਦਰ ਮਾਡਲ ਹਾਈ ਸਕੂਲ ਵਿਖੇ 5ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।