22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਡੀ. ਏ. ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ ਸਾਲਾਨਾ ਨਤੀਜਿਆਂ ਦਾ ਐਲਾਨ

ਅਜੀਤ ਡੈਸਕ 01-04-2026
ਮਲੋਟ, 31 ਮਾਰਚ (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਨੇ ਨਰਸਰੀ ਤੋਂ 9ਵੀਂ ਤੇ 11ਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਦਾ ਐਲਾਨ ਕੀਤਾ ਗਿਆ | ਵਿਦਿਆਰਥੀਆਂ ਨੇ ਪਿਛਲੇ ਸਾਲ ਨਾਲੋਂ ਬਿਹਤਰ ਪ੍ਰਦਰਸ਼ਨ ਕੀਤਾ, ਜਿਸ ਨਾਲ ਸਕੂਲ ਦਾ ਨਾਂਅ ਰੌਸ਼ਨ ਹੋਇਆ | ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਵੱਖ-ਵੱਖ ਜਮਾਤਾਂ 'ਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਉਤਸ਼ਾਹਿਤ ਕੀਤਾ ਗਿਆ | ਇਸ ਮੌਕੇ ਪਿਛਲੇ ਸਾਲ ਵੱਖ-ਵੱਖ ਜਮਾਤਾਂ 'ਚ ਸਭ ਤੋਂ ਵੱਧ ਦਿਨ ਸਕੂਲ ਵਿਚ ਰਹਿਣ ਵਾਲੇ ਵਿਦਿਆਰਥੀਆਂ ਨੂੰ ਵੀ ਯਾਦਗਾਰੀ ਚਿੰਨ੍ਹ ਦੇ ਕੇ ਉਤਸ਼ਾਹਿਤ ਕੀਤਾ ਗਿਆ | ਇਸ ਨਾਲ ਸਾਰੇ ਵਿਦਿਆਰਥੀਆਂ ਨੂੰ ਸਮੇਂ ਸਿਰ ਤੇ ਬਿਨ੍ਹਾਂ ਛੁੱਟੀ ਦੇ ਸਕੂਲ ਜਾਣ ਲਈ ਉਤਸ਼ਾਹਿਤ ਕੀਤਾ ਗਿਆ, ਜਿਸ ਨਾਲ ਵੱਧ ਤੋਂ ਵੱਧ ਸਿੱਖਿਆ ਯਕੀਨੀ ਬਣਾਈ ਜਾ ਸਕੇ | ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਹੋਣਹਾਰ ਵਿਦਿਆਰਥੀਆਂ, ਮਿਹਨਤੀ ਅਧਿਆਪਕਾਂ ਤੇ ਸਹਿਯੋਗੀ ਮਾਪਿਆਂ ਨੂੰ ਨਤੀਜਿਆਂ ਲਈ ਵਧਾਈ ਦਿੱਤੀ |
ਪਿਛਲੀ ਖ਼ਬਰ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਵਲੋਂ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਸਮਾਪਤ ਅਗਲੀ ਖ਼ਬਰ ਡੀ. ਏ. ਵੀ. ਕਾਲਜ ਵਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।