22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸਰਕਾਰੀ ਪ੍ਰਾਇਮਰੀ ਸਕੂਲ ਬਾਦੀਆਂ ਵਿਖੇ ਇਨਾਮ ਵੰਡ ਸਮਾਗਮ

ਅਜੀਤ ਡੈਸਕ 01-04-2026
ਗਿੱਦੜਬਾਹਾ, 31 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਸਰਕਾਰੀ ਪ੍ਰਾਇਮਰੀ ਸਕੂਲ ਬਾਦੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਐੱਸ.ਐੱਮ.ਸੀ. ਚੇਅਰਪਰਸਨ ਸੁਨੀਤਾ ਰਾਣੀ ਦੀ ਮੌਜੂਦਗੀ 'ਚ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਪਿੰਡ ਦੀ ਸਰਪੰਚ ਮਨਮੀਤ ਕੌਰ ਤੇ ਪੰਚਾਇਤ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ | ਸਮਾਗਮ ਦੌਰਾਨ ਸਾਲਾਨਾ ਪ੍ਰੀਖਿਆਵਾਂ 'ਚ ਪਹਿਲੇ ਸਥਾਨਾਂ 'ਤੇ ਆਉਣ ਵਾਲੇ ਪਹਿਲੀ ਤੋਂ ਚੌਥੀ ਜਮਾਤ ਤੱਕ ਤੇ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ | ਸਕੂਲੀ ਮੁਖੀ ਕੁਮਾਰੀ ਮਨਜੀਤ ਕੌਰ ਨੇ ਦੱਸਿਆ ਕਿ ਪੰਜਵੀਂ ਜਮਾਤ 'ਚੋਂ ਮੈਰਿਟ 'ਤੇ ਆਉਣ ਵਾਲੇ ਬੱਚਿਆਂ ਨੂੰ 5000 ਰੁਪਏ ਤੇ ਦੂਜੇ ਸਥਾਨ 'ਤੇ ਰਹਿਣ ਵਾਲੇ ਬੱਚਿਆਂ ਨੂੰ 3000 ਰੁਪਏ ਇਨਾਮ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਜਿੱਥੇ ਪਿੰਡ ਦੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ, ਉੱਥੇ ਸਕੂਲ ਸਟਾਫ਼ ਸੋਨੀ ਕੌਰ, ਅਮਨਦੀਪ, ਸੁਪਨਪ੍ਰੀਤ ਕੌਰ ਤੇ ਸਵਰਨਜੀਤ ਕੌਰ ਦਾ ਵੀ ਧੰਨਵਾਦ ਕੀਤਾ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਮਿਮਿਟ ਕਾਲਜ ਵਿਖੇ ਐੱਨ. ਐੱਸ. ਐੱਸ. ਯੂਨਿਟ ਵਲੋਂ ਨਸ਼ਿਆਂ ਵਿਰੁੱਧ ਸੈਮੀਨਾਰ ਅਗਲੀ ਖ਼ਬਰ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਵਲੋਂ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।