22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਦਸਮੇਸ਼ ਪਬਲਿਕ ਸਕੂਲ ਲੰਬੀ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 01-04-2026
ਲੰਬੀ, 31 ਮਾਰਚ (ਮੇਵਾ ਸਿੰਘ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੰਬੀ ਨੇ ਬੱਚਿਆਂ ਦੇ ਸਾਲਾਨਾ ਪ੍ਰੀਖਿਆ ਦੇ ਨਤੀਜਿਆ ਦਾ ਐਲਾਨ ਕੀਤਾ | ਇਸ ਦੌਰਾਨ ਸਕੂਲ ਵਿਚ ਮਾਪੇ-ਅਧਿਆਪਕ ਮਿਲਣੀ ਹੋਈ | ਸਕੂਲ ਦੇ ਨਤੀਜਿਆਂ ਵਿਚ 12 ਵਿਦਿਆਰਥੀਆਂ ਨੇ 90 ਫ਼ੀਸਦੀ, 14 ਵਿਦਿਆਰਥੀਆਂ ਨੇ 85 ਫ਼ੀਸਦੀ ਅਤੇ 16 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰ ਕੀਤੇ | ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਤਸਵਿੰਦਰ ਸਿੰਘ ਮਾਨ ਅਤੇ ਪਿ੍ੰਸੀਪਲ ਪਵਨਪ੍ਰੀਤ ਕੌਰ ਢਿੱਲੋਂ ਨੇ ਬੱਚਿਆਂ ਤੇ ਅਧਿਆਪਕਾਂ ਨੂੰ ਸ਼ੁੱਭਕਾਮਮਨਾਵਾਂ ਦਿੱਤੀਆਂ, ਜਿਨ੍ਹਾਂ ਦੀ ਮਿਹਨਤ ਸਦਕਾ ਬੱਚਿਆਂ ਨੇ ਚੰਗੇ ਅੰਕ ਪ੍ਰਾਪਤ ਕੀਤੇ | ਪਿ੍ੰਸੀਪਲ ਤੇ ਅਧਿਆਪਕਾਂ ਨੇ ਬੱਚਿਆਂ ਦੇ ਮਾਪਿਆਂ ਨਾਲ ਉਨ੍ਹਾਂ ਦੇ ਬੌਧਿਕ ਤੇ ਮਾਨਸਿਕ ਵਿਕਾਸ ਅਤੇ ਚੰਗੇਰੀ ਸਿੱਖਿਆ ਪ੍ਰਣਾਲੀ ਦੇ ਨਾਲ-ਨਾਲ ਮਿਸ਼ਨ ਸਮਰੱਥ ਬਾਰੇ ਜਾਣੂ ਕਰਵਾਇਆ ਅਤੇ ਬੱਚੇ ਦੇ ਸਿੱਖਣ ਪੱਧਰ ਬਾਰੇ ਜਾਣਕਾਰੀ ਦਿੱਤੀ |
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ ਵਿਖੇ ਐੱਨ. ਐੱਸ. ਐੱਸ. ਕੈਂਪ ਸਮਾਪਤ ਅਗਲੀ ਖ਼ਬਰ 'ਪੰਜਾਬ ਬਚਾਓ' ਰੈਲੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।