22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ ਵਿਖੇ ਐੱਨ. ਐੱਸ. ਐੱਸ. ਕੈਂਪ ਸਮਾਪਤ

ਅਜੀਤ ਡੈਸਕ 01-04-2026
ਗਿੱਦੜਬਾਹਾ, 31 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ ਗਿੱਦੜਬਾਹਾ ਤੇ ਪਿੰਡ ਹੁਸਨਰ ਵਿਖੇ ਚੱਲ ਰਿਹਾ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਸਮਾਪਤ ਹੋ ਗਿਆ | ਕੈਂਪ ਦੌਰਾਨ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਵੇਂ ਕਿ ਪੋਸਟਰ ਮੇਕਿੰਗ, ਗਮਲੇ ਰੰਗਣਾ, ਸਫ਼ਾਈ ਮੁਹਿੰਮ ਤੇ ਦਰੱਖ਼ਤਾਂ ਨੂੰ ਸਫ਼ੈਦੀ ਕਰਨਾ ਆਦਿ | ਕੈਂਪ ਦੌਰਾਨ ਡਰੱਗ ਫਰੀ ਸੁਸਾਇਟੀ, ਮਾਨਸਿਕ ਸਿਹਤ ਤੇ ਪੋਸ਼ਣ ਵਿਸ਼ਿਆਂ 'ਤੇ ਲੈਕਚਰ ਵੀ ਕਰਵਾਏ ਗਏ | ਬੱਚਿਆਂ ਵਲੋਂ ਪਿੰਡ ਹੁਸਨਰ ਦੇ ਗੁਰਦੁਆਰਾ ਸਾਹਿਬ ਵਿਖੇ ਸਫ਼ਾਈ ਕੀਤੀ ਗਈ ਤੇ ਪਿੰਡ ਦੇ ਸਟੇਡੀਅਮ 'ਚ ਬੱਚਿਆਂ ਦੁਆਰਾ ਬੂਟੇ ਲਗਾਏ ਗਏ ਤੇ ਦਰੱਖ਼ਤਾਂ ਨੂੰ ਸਫ਼ੈਦੀ ਕਰਨ ਦਾ ਕੰਮ ਵੀ ਕੀਤਾ ਗਿਆ | ਪਿੰਡ ਹੁਸਨਰ 'ਚ ਬੱਚਿਆਂ ਵਲੋਂ ਜਾਗਰੂਕਤਾ ਰੈਲੀ ਵੀ ਕੱਢੀ ਗਈ | ਆਖ਼ਰੀ ਦਿਨ ਵਿਦਾਇਗੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਕਰਨਲ (ਰਿਟਾ.) ਸੰਧੰਸ਼ੁ ਆਰਿਆ ਡਾਇਰੈਕਟਰ ਜੀ.ਜੀ.ਐੱਸ. ਗਰੁੱਪ ਆਫ਼ ਇੰਸਟੀਚਿਊਟ ਸ਼ਾਮਿਲ ਹੋਏ | ਉਨ੍ਹਾਂ ਵਿਦਿਆਰਥੀਆਂ ਵਲੋਂ ਕੀਤੇ ਗਏ ਕੰਮਾਂ ਦੀ ਸ਼ਲਾਘਾ ਕੀਤੀ | ਪਿ੍ੰਸੀਪਲ ਤੇ ਪ੍ਰੋਗਰਾਮ ਅਫ਼ਸਰ ਗੁਰਮੇਲ ਸਿੰਘ ਨੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕੀਤੀ ਤੇ ਉਨ੍ਹਾਂ ਨੂੰ ਚੜ੍ਹਦੀ ਕਲਾ ਵਿਚ ਰਹਿਣ ਦਾ ਅਸ਼ੀਰਵਾਦ ਦਿੱਤਾ ਤੇ ਕੈਂਪ ਦੀਆਂ ਮੁੱਖ ਗਤੀਵਿਧੀਆਂ 'ਤੇ ਚਾਨਣਾ ਪਾਇਆ | ਉਨ੍ਹਾਂ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਵੀ ਕੀਤਾ | ਇਸ ਮੌਕੇ ਪ੍ਰੋਗਰਾਮ ਅਫ਼ਸਰ ਡਾ. ਪ੍ਰਭਜੋਤ ਕੌਰ ਵਲੋਂ ਕਾਲਜ ਮੈਨੇਜਮੈਂਟ, ਮੁੱਖ ਮਹਿਮਾਨ, ਪਿ੍ੰਸੀਪਲ, ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼, ਪ੍ਰੈੱਸ, ਹੁਸਨਰ ਪਿੰਡ ਦੇ ਲੋਕਾਂ, ਰਿਸੋਰਸ ਪਰਸਨ ਤੇ ਐੱਨ. ਐੱਸ. ਐੱਸ. ਵਲੰਟੀਅਰਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪਿੰਡ ਸੰਗਰਾਹੂਰ ਇਕਾਈ ਦੀ ਚੋਣ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਲੰਬੀ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।