22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਡੀ. ਏ. ਵੀ. ਪਬਲਿਕ ਸਕੂਲ ਕੋਟਕਪੂਰਾ ਦੇ ਸਾਲਾਨਾ ਨਤੀਜੇ ਸ਼ਾਨਦਾਰ ਰਹੇ

ਅਜੀਤ ਡੈਸਕ 01-04-2026
ਕੋਟਕਪੂਰਾ, 31 ਮਾਰਚ (ਮੇਘਰਾਜ) -ਡੀ.ਏ.ਵੀ ਪਬਲਿਕ ਸਕੂਲ ਕੋਟਕਪੂਰਾ ਵਿਖੇ ਨਰਸਰੀ ਤੋਂ ਨੌਂਵੀਂ ਅਤੇ 11ਵੀਂ ਜਮਾਤ ਤੱਕ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ ਰਹੇ¢ ਇਸ ਮੌਕੇ ਪਿ੍ੰਸੀਪਲ ਡਾ. ਰਾਜਵੀਰ ਸਿੰਘ ਕੰਗ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸ਼ਾਨਦਾਰ ਨਤੀਜੇ 'ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਸਭ ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਸਦਕਾ ਹੀ ਸੰਭਵ ਹੋਇਆ ਹੈ | ਉਨ੍ਹਾਂ ਕਿਹਾ ਕਿ ਅਧਿਆਪਕ, ਮਾਪੇ ਅਤੇ ਵਿਦਿਆਰਥੀ ਅਧਿਆਪਨ-ਸਿਖਲਾਈ ਪ੍ਰਕਿਰਿਆ ਦੇ ਤਿੰਨ ਮੁੱਖ ਥੰਮ੍ਹ ਹਨ¢ ਸਾਲਾਨਾ ਮਾਪੇ-ਅਧਿਆਪਕ ਮਿਲਣੀ 'ਚ ਬੱਚੇ ਦੀ ਪ੍ਰਗਤੀ ਦਾ ਜਸ਼ਨ ਮਨਾਉਣ, ਸਮੱਸਿਆਵਾਂ ਨੂੰ ਹੱਲ ਕਰਨ ਤੇ ਉਨ੍ਹਾਂ ਦੇ ਸਫ਼ਰ ਨੂੰ ਹੋਰ ਬਿਹਤਰ ਬਣਾਉਣ ਦੇ ਤਰੀਕਿਆਂ ਬਾਰੇ ਵਿਚਾਰ ਕਰਨ ਲਈ ਇਕ ਅਰਥਪੂਰਨ ਪਲੇਟਫਾਰਮ ਸਾਬਤ ਹੋਈ¢ ਆਪਣੀਆਂ ਜਮਾਤਾਂ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਤੇ ਸੀਨੀਅਰ ਐਲ.ਐਮ.ਸੀ ਮੈਂਬਰ ਇੰਜ. ਰਾਜ ਕੁਮਾਰ ਅਗਰਵਾਲ ਵਲੋਂ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਰਾਜਕੁਮਾਰ ਅਗਰਵਾਲ ਨੇ ਕਿਹਾ ਕਿ ਸਕੂਲ ਦੀ ਦਿਨੋਂ-ਦਿਨ ਵਧ ਰਹੀ ਤਰੱਕੀ 'ਤੇ ਖੁਸ਼ ਹਨ ਤੇ ਇਸ ਦਾ ਸਿਹਰਾ ਪਿ੍ੰਸੀਪਲ ਡਾ. ਰਾਜਵੀਰ ਸਿੰਘ ਕੰਗ ਅਤੇ ਉਨ੍ਹਾਂ ਦੀ ਮਿਹਨਤੀ ਟੀਮ ਨੂੰ ਜਾਂਦਾ ਹੈ¢
ਪਿਛਲੀ ਖ਼ਬਰ ਸ਼ੇਖ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਰੇਲਵੇ ਸੰਘਰਸ਼ ਸੰਮਤੀ ਦੀ ਮੀਟਿੰਗ 'ਚ ਹੋਈਆਂ ਅਹਿਮ ਵਿਚਾਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।