22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਮੀਂਹ ਤੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਸੰਬੰਧੀ ਵਿਸ਼ੇਸ਼ ਗਿਰਦਾਵਰੀ ਕਰਵਾਏ ਸਰਕਾਰ-ਭਾਨਾ ਬਰਾੜ

ਅਜੀਤ ਡੈਸਕ 01-04-2026
ਸ੍ਰੀ ਮੁਕਤਸਰ ਸਾਹਿਬ, 31 ਮਾਰਚ (ਰਣਜੀਤ ਸਿੰਘ ਢਿੱਲੋਂ)-ਕਈ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਬਾਰਿਸ਼ ਤੇ ਹਨੇਰੀ ਨਾਲ ਧਰਤੀ 'ਤੇ ਵਿਛੀ ਕਣਕ ਦੀ ਫ਼ਸਲ ਮਗਰੋਂ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਈ ਪਿੰਡਾਂ ਵਿਚ ਬਾਰਿਸ਼ ਦੇ ਨਾਲ ਹੋਈ ਗੜੇ੍ਹਮਾਰੀ ਨਾਲ ਕਣਕ ਦੇ ਫ਼ਸਲ ਦੇ ਹੋਏ ਨੁਕਸਾਨ ਦੀ ਪੰਜਾਬ ਸਰਕਾਰ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣ ਦੀ ਮੰਗ ਨੌਜਵਾਨ ਕਿਸਾਨ ਆਗੂ ਭਾਨਾ ਬਰਾੜ ਸੱਕਾਂਵਾਲੀ ਵਲੋਂ ਕੀਤੀ ਗਈ ਹੈ | ਭਾਨਾ ਬਰਾੜ ਸੱਕਾਵਾਲੀ ਨੇ ਦੱਸਿਆ ਕਿ ਪਿਛਲੇ ਸਾਲ ਚਾਇਨਾ ਵਾਇਰਰ ਵਰਗੀਆਂ ਬਿਮਾਰੀਆਂ ਨਾਲ ਝੋਨੇ ਦਾ ਝਾੜ ਕਾਫ਼ੀ ਘੱਟ ਨਿਕਲਿਆ ਸੀ | ਇਸ ਸਾਲ ਆਲੂਆਂ ਦੇ ਭਾਅ ਨੇ ਵੀ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਸੱਟ ਆ ਮਾਰੀ ਹੈ | ਹੁਣ ਕਣਕ ਦੀ ਫ਼ਸਲ ਕਟਾਈ ਦੇ ਨੇੜੇ ਹੈ, ਪਰ ਹੁਣ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੇ ਸਾਹ ਸੂਤ ਦਿੱਤੇ ਹਨ, ਕਿਉਂਕਿ ਕਣਕ ਦੀ ਫ਼ਸਲ ਡਿੱਗਣ ਕਾਰਨ ਝਾੜ 'ਤੇ ਕਾਫ਼ੀ ਅਸਰ ਪੈ ਜਾਂਦਾ ਹੈ | ਜੇਕਰ ਆਉਣ ਵਾਲੇ ਦਿਨਾਂ ਵਿਚ ਵੀ ਬਾਰਿਸ਼ ਹੁੰਦੀ ਹੈ ਤਾਂ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਕਾਫ਼ੀ ਹੱਦ ਤੱਕ ਨੁਕਸਾਨ ਝੱਲਣਾ ਪੈ ਸਕਦਾ ਹੈ | ਕਿਸਾਨ ਗੁਰਤੇਜ ਸਿੰਘ, ਭੁਪਿੰਦਰ ਸਿੰਘ, ਕੁਲਵਿੰਦਰ ਸਿੰਘ, ਬੇਅੰਤ ਸਿੰਘ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ ਨੇ ਦੱਸਿਆ ਕਿ ਪਹਿਲਾਂ ਮੀਂਹ ਤੇ ਹਨੇਰੀ ਤੇ ਅੱਜ ਕਈ ਇਲਾਕਿਆਂ ਵਿਚ ਹੋਏ ਗੜੇ੍ਹਮਾਰੀ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰ ਦਿੱਤਾ ਹੈ |
ਪਿਛਲੀ ਖ਼ਬਰ ਪੁਲਿਸ ਵਲੋਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਵਿਦਾਇਗੀ ਪਾਰਟੀ ਅਗਲੀ ਖ਼ਬਰ ਪਿੰਡ ਭਾਗਸਰ ਦੀ ਫਿਰਨੀ 'ਤੇ ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਵਿਵਾਦ ਭਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।