ਸ੍ਰੀ ਮੁਕਤਸਰ ਸਾਹਿਬ, 31 ਮਾਰਚ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਿਭਾਗ ਵਲੋਂ ਅੱਜ ਸੇਵਾ ਮੁਕਤ ਹੋ ਰਹੇ ਪੁਲਿਸ ਮੁਲਾਜ਼ਮਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਨੇ ਸੇਵਾ ਮੁਕਤ ਹੋ ਰਹੇ ਮੁਲਾਜ਼ਮਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੀ ਚੰਗੀ ਸਿਹਤ ਤੇ ਖ਼ੁਸ਼ਹਾਲ ਜੀਵਨ ਲਈ ਸ਼ੁੱਭਕਾਮਨਾਵਾਂ ਪ੍ਰਗਟਾਈਆਂ | ਇਸ ਮੌਕੇ ਇੰਸ. ਮਹਿੰਦਰ ਸਿੰਘ, ਸਹਾਇਕ ਥਾਣੇਦਾਰ ਸੁਖਮੰਦਰ ਸਿੰਘ, ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ, ਸਹਾਇਕ ਥਾਣੇਦਾਰ ਤਰਸੇਮ ਸਿੰਘ, ਸਹਾਇਕ ਥਾਣੇਦਾਰ ਹਾਕਮ ਸਿੰਘ, ਸਹਾਇਕ ਥਾਣੇਦਾਰ ਕਰਨੈਲ ਸਿੰਘ ਸੇਵਾ ਮੁਕਤ ਹੋਏ | ਵਿਦਾਇਗੀ ਸਮਾਗਮ ਕਾਨਫ਼ਰੰਸ ਹਾਲ ਐੱਸ.ਐੱਸ.ਪੀ. ਦਫ਼ਤਰ ਵਿਖੇ ਹੋਇਆ, ਜਿੱਥੇ ਹਰਕਮਲ ਕੌਰ ਐੱਸ.ਪੀ. (ਐੱਚ) ਤੇ ਦਫ਼ਤਰੀ ਸਟਾਫ਼ ਵੀ ਮੌਜੂਦ ਸਨ | ਐੱਸ. ਐੱਸ. ਪੀ. ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਇਹ ਸਮਾਂ ਸਾਡੇ ਪੁਲਿਸ ਪਰਿਵਾਰ ਲਈ ਬਹੁਤ ਹੀ ਖ਼ਾਸ ਤੇ ਗੌਰਵਪੂਰਨ ਹੈ, ਜਦੋਂ ਅਸੀਂ ਆਪਣੇ ਉਨ੍ਹਾਂ ਮੁਲਾਜ਼ਮਾਂ ਨੂੰ ਸਨਮਾਨਿਤ ਕਰ ਰਹੇ ਹਾਂ ਜਿਨ੍ਹਾਂ ਨੇ ਤਨਦੇਹੀ ਨਾਲ ਡਿਊਟੀ ਕੀਤੀ ਹੈ | ਵਿਦਾਇਗੀ ਸਮਾਗਮ ਵਿਚ ਵੱਡੀ ਗਿਣਤੀ 'ਚ ਪੁਲਿਸ ਕਰਮਚਾਰੀਆਂ, ਦਫ਼ਤਰੀ ਸਟਾਫ਼ ਤੋਂ ਇਲਾਵਾ ਰਿਟਾਇਰਡ ਪੁਲਿਸ ਅਧਿਕਾਰੀ ਦੇ ਪਰਿਵਾਰਕ ਮੈਂਬਰਾਂ ਨੇ ਸ਼ਿਰਕਤ ਕੀਤੀ ਅਤੇ ਸੇਵਾ ਮੁਕਤ ਹੋ ਰਹੇ ਆਪਣੇ ਸਾਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਮੰਚ ਸੰਚਾਲਨ ਏ. ਐੱਸ. ਆਈ. ਗੁਰਦੇਵ ਸਿੰਘ ਨੇ ਕੀਤਾ, ਜਦਕਿ ਏ.ਐੱਸ.ਆਈ. ਨਾਇਬ ਸਿੰਘ ਨੇ ਗੀਤ ਪੇਸ਼ ਕੀਤੇ | ਇਸ ਮੌਕੇ ਏ. ਐੱਸ. ਆਈ. ਨੇਮਪਾਲ ਹੈੱਡ ਕਲਰਕ, ਏ. ਐੱਸ. ਆਈ. ਗੁਰਦਿੱਤ ਸਿੰਘ ਸੀ. ਆਰ.ਸੀ., ਹਰਜਿੰਦਰ ਸਿੰਘ ਐੱਮ. ਟੀ. ਓ. ਤੇ ਦਫ਼ਤਰੀ ਸਟਾਫ਼ ਹਾਜ਼ਰ ਸੀ |