ਸ੍ਰੀ ਮੁਕਤਸਰ ਸਾਹਿਬ, 31 ਮਾਰਚ (ਰਣਜੀਤ ਸਿੰਘ ਢਿੱਲੋਂ)-ਰਮਨ ਗਿਰਧਰ ਦੇ ਪਿਤਾ ਸੁਰਿੰਦਰ ਕੁਮਾਰ ਗਿਰਧਰ (ਦਸਮੇਸ਼ ਸਾਊਾਡ ਸਰਵਿਸ ਵਾਲੇ) ਸਦੀਂਵੀ ਵਿਛੋੜਾ ਦੇ ਗਏ ਹਨ | ਉਨ੍ਹਾਂ ਦਾ ਅੱਜ ਸਥਾਨਕ ਬਠਿੰਡਾ ਰੋਡ ਸਥਿਤ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ | ਮਿ੍ਤਕ ਦੀ ਚਿਖਾ ਨੂੰ ਅਗਨੀ ਸਪੁੱਤਰ ਵਲੋਂ ਦਿੱਤੀ ਗਈ | ਇਸ ਸਮੇਂ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਸਕੇ ਸੰਬੰਧੀਆਂ ਵਲੋਂ ਉਨ੍ਹਾਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ | ਇਸ ਮੌਕੇ ਵੱਖ-ਵੱਖ ਕਾਰੋਬਾਰੀ, ਸ਼ਹਿਰੀ ਤੇ ਇਲਾਕਾ ਵਾਸੀ ਹਾਜ਼ਰ ਸਨ | ਉਨ੍ਹਾਂ ਦਾ ਅੰਗੀਠਾ ਸੰਭਾਲਣ ਦੀ ਰਸਮ ਇਕ ਅਪ੍ਰੈਲ ਨੂੰ ਸਵੇਰੇ 9 ਵਜੇ ਹੋਵੇਗੀ | ਇਸ ਮੌਕੇ ਵੱਖ-ਵੱਖ ਕਾਰੋਬਾਰੀਆਂ ਤੇ ਸ਼ਹਿਰੀਆਂ ਵਲੋਂ ਉਨ੍ਹਾਂ ਦੇ ਸਪੁੱਤਰ ਤੋਂ ਇਲਾਵਾ ਭਰਾਵਾਂ ਅਮਰਜੀਤ ਗਿਰਧਰ, ਦਵਿੰਦਰ ਡਿਪਟੀ ਗਿਰਧਰ ਤੇ ਭਾਣਜੇ ਰਵੀਪਾਲ ਪੱਤਰਕਾਰ 'ਅਜੀਤ' ਦੋਦਾ ਨਾਲ ਦੁੱਖ ਸਾਂਝਾ ਕੀਤਾ ਗਿਆ |