19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸੰਯੁਕਤ ਕਿਸਾਨ ਮੋਰਚੇ ਨੇ ਫ਼ਸਲਾਂ ਦੇ ਮੁਆਵਜੇ ਦੀ ਮੰਗ ਨੂੰ ਲੈ ਕੇ ਡੀ.ਸੀ. ਦਫਤਰ ਅੱਗੇ ਧਰਨਾ

ਅਜੀਤ ਡੈਸਕ 07-04-2026
ਸ੍ਰੀ ਮੁਕਤਸਰ ਸਾਹਿਬ, 6 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਅੱਜ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿਚ ਹੋਈ ਭਾਰੀ ਬਾਰਿਸ਼, ਗੜ੍ਹੇਮਾਰੀ ਕਾਰਨ ਖੇਤੀ ਫ਼ਸਲਾਂ ਦੇ ਹੋਏ ਨੁਕਸਾਨ ਨੂੰ ਲੈ ਕੇ, ਭਾਰਤ ਤੇ ਅਮਰੀਕਾ ਦਰਮਿਆਨ ਹੋਏ ਟੈਕਸ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਵਾਉਣ ਲਈ, ਬਿਜਲੀ ਸੋਧ ਬਿੱਲ, ਬੀਜ ਬਿੱਲ ਰੱਦ ਕਰਨ ਤੇ ਕਰਜ਼ਾ ਮੁਕਤੀ ਨੂੰ ਲੈ ਕੇ, ਫ਼ਸਲੀ ਬੀਮਾ ਯੋਜਨਾ ਨੂੰ ਲਾਗੂ ਕਰਵਾਉਣ ਲਈ ਡੀ.ਸੀ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ, ਬੀ.ਕੇ.ਯੂ. ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਬਲੂ, ਬੀ.ਕੇ.ਯੂ. ਲੱਖੋਵਾਲ (ਟਿਕੈਤ) ਦੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ, ਬੀ.ਕੇ.ਯੂ. ਡਕੌਂਦਾ (ਬੁਰਜ ਗਿੱਲ) ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਵੱਟੂ, ਬੀ.ਕੇ.ਯੂ. ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ, ਬੀ.ਕੇ.ਯੂ. ਡਕੌਂਦਾ (ਧਨੇਰ) ਦੇ ਜ਼ਿਲ੍ਹਾ ਸਕੱਤਰ ਗੁਰਦੀਪ ਸਿੰਘ ਖੁੱਡੀਆਂ, ਕੌਮੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚੌਧਰੀ ਪਾਲ ਸਿੰਘ ਭੁਲੇਰੀਆਂ, ਬੀ.ਕੇ.ਯੂ. ਮਾਲਵਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਸੁਖਦੇਵ ਸਿੰਘ ਨਵਾਂ ਭੁੱਲਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੀਨੀਅਰ ਆਗੂ ਕਾਕਾ ਸਿੰਘ ਖੁੰਡੇ ਹਲਾਲ, ਪੰਜਾਬ ਬਚਾਓ ਮੋਰਚਾ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਥਾਂਦੇਵਾਲਾ, ਪੰਜਾਬ ਸਟੂਡੈਂਟ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਨੌਨਿਹਾਲ ਸਿੰਘ ਥਾਂਦੇਵਾਲਾ, ਕੁਲ ਹਿੰਦ ਕਿਸਾਨ ਸਭਾ (ਅਜੇ ਭਵਨ ) ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਵਣਵਾਲਾ ਨੇ ਕਿਹਾ ਕਿ ਕਿਸਾਨ ਮਜ਼ਦੂਰ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਹਨ ਪਰ ਦੇਰ ਰਾਤ ਜ਼ਿਲ੍ਹੇ ਵਿਚ ਹੋਈ ਗੜ੍ਹੇਮਾਰੀ ਨਾਲ ਕਣਕ ਦੀ ਫ਼ਸਲ ਦੀ ਵੱਡੇ ਪੱਧਰ 'ਤੇ ਤਬਾਹੀ ਹੋਈ ਹੈ | ਕਿਸਾਨਾਂ ਦੀਆਂ 100 ਫ਼ੀਸਦੀ ਤੱਕ ਫ਼ਸਲਾਂ ਬਰਬਾਦ ਹੋ ਚੁੱਕੀਆਂ ਹਨ | ਮੰਗਾਂ ਦੀ ਪੂਰਤੀ ਲਈ ਡੀ.ਸੀ. ਰਾਹੀਂ ਪੰਜਾਬ ਦੇ ਗਵਰਨਰ ਅਤੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ |
ਮੰਚ ਸੰਚਾਲਨ ਹਰਪ੍ਰੀਤ ਸਿੰਘ ਝਬੇਲਵਾਲੀ ਅਤੇ ਗੁਰਭਗਤ ਸਿੰਘ ਭਲਾਈਆਣਾ ਨੇ ਕੀਤਾ | ਇਸ ਮੌਕੇ ਅਮਨਦੀਪ ਸਿੰਘ ਹਰੀਕੇ ਕਲਾਂ, ਹਰਫੂਲ ਸਿੰਘ ਭਾਗਸਰ, ਬਲਦੇਵ ਹਰੀਕੇ ਕਲਾਂ, ਗੁਰਮੀਤ ਸਿੰਘ ਲੰਬੀ ਢਾਬ, ਮਨੋਹਰ ਸਿੰਘ ਸਿੱਖਵਾਲਾ, ਜਥੇਦਾਰ ਰਜਿੰਦਰ ਸਿੰਘ ਦੂਹੇਵਾਲਾ, ਬਲਜੀਤ ਸਿੰਘ ਲੰਡੇ ਰੋਡੇ, ਸੁਖਪਾਲ ਸਿੰਘ ਲੰਬੀ, ਗੁਰਮੀਤ ਸਿੰਘ ਸੰਗਰਾਣਾ, ਭਿੰਦਰ ਥਾਂਦੇਵਾਲਾ ਬਲਵਿੰਦਰ ਸਿੰਘ ਕੋਟਲੀ ਸੰਘਰ ਆਦਿ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ |
ਪਿਛਲੀ ਖ਼ਬਰ ਮਨਪ੍ਰੀਤ ਸਿੰਘ ਬਾਦਲ ਨੇ ਗੜੇਮਾਰੀ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਗਲੀ ਖ਼ਬਰ ਸੋਸ਼ਲ ਮੀਡੀਆ ਰਾਹੀਂ ਨਿਵੇਸ਼ ਦੇ ਨਾਂਅ 'ਤੇ ਵੱਡੀ ਠੱਗੀ ਬੇਨਕਾਬ- ਮੁੱਖ ਦੋਸ਼ੀ ਔਰਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।