19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਰਸਤੇ ਖੋਲ੍ਹਾਂਗੇ-ਸੁਖਬੀਰ

ਅਜੀਤ ਡੈਸਕ 07-04-2026
ਸ੍ਰੀ ਮੁਕਤਸਰ ਸਾਹਿਬ, 6 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰਪਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ 'ਪੰਜਾਬ ਬਚਾਓ' ਰੈਲੀ ਹਲਕੇ ਦੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ 'ਚ ਕੀਤੀ ਗਈ | ਇਸ ਮੌਕੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਰਸਤੇ ਖੋਲ੍ਹੇ ਜਾਣਗੇ | ਉਨ੍ਹਾਂ ਆਪਣੇ ਭਾਸ਼ਣ ਦੌਰਾਨ ਭਗਵੰਤ ਮਾਨ ਨੂੰ ਕਰੜੇ ਹੱਥੀਂ ਲਿਆ ਅਤੇ ਉਨ੍ਹਾਂ ਪ੍ਰਤੀ ਸਖ਼ਤ ਸ਼ਬਦ ਵਰਤੇ | ਇਸ ਤੋਂ ਇਲਾਵਾ ਕਾਂਗਰਸ ਨੂੰ ਵੀ ਭੰਡਿਆ, ਪਰ ਭਾਜਪਾ ਬਾਰੇ ਕੁਝ ਵੀ ਬੋਲਣ ਤੋਂ ਪਾਸਾ ਵੱਟਿਆ | ਉਨ੍ਹਾਂ ਹੱਥ ਜੋੜਦਿਆਂ ਕਿਹਾ ਕਿ ਇਸ ਵਾਰ ਵੇਖਿਓ ਕਿਤੇ ਹੋਰ ਕਿਸੇ ਨੂੰ ਮੌਕਾ ਨਾ ਦੇ ਦਿਓ | ਸੁਖਬੀਰ ਸਿੰਘ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਰੈਲੀ ਦੀ ਵੱਡੀ ਸਫ਼ਲਤਾ 'ਤੇ ਵਧਾਈ ਦਿੱਤੀ | ਇਸ ਮੌਕੇ ਬੋਲਦਿਆਂ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਭਗਵੰਤ ਮਾਨ ਹੁਣ ਤੱਕ ਕਿੱਕਲੀਆਂ ਸੁਣਾ ਰਿਹਾ ਹੈ, ਪਰ ਉਸ ਨੂੰ 2027 ਵਿਚ ਪਤਾ ਲੱਗੇਗਾ, ਜਦੋਂ ਇਕੱਲੇ ਨੂੰ ਇਕੱਲੇ ਟੱਕਰੇ | ਇਸ ਮੌਕੇ 'ਪੰਜਾਬ ਬਚਾਓ' ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਲੋਕਾਂ ਦਾ ਇਕੱਠ ਦੱਸ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿਚ ਅਕਾਲੀ ਦਲ ਦੀ ਸਰਕਾਰ ਹਰ ਹਾਲਤ ਵਿਚ ਬਣੇਗੀ | ਇਸ ਮੌਕੇ ਸਟੇਜ ਦੀ ਕਾਰਵਾਈ ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ ਵਲੋਂ ਚਲਾਈ ਗਈ |
ਰੈਲੀ ਨੂੰ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਨਰਦੇਵ ਸਿੰਘ ਬੌਬੀ ਮਾਨ, ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਨਵਤੇਜ ਸਿੰਘ ਕਾਉਣੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਥੇ. ਹੀਰਾ ਸਿੰਘ ਚੜੇਵਾਨ, ਸੀਨੀਅਰ ਅਕਾਲੀ ਆਗੂ ਜਗਤਾਰ ਸਿੰਘ ਪੱਪੀ ਬਰਾੜ ਥਾਂਦੇਵਾਲਾ, ਰਾਜ ਸਿੰਘ ਡਿੱਬੀਪੁਰਾ ਨੇ ਸੰਬੋਧਨ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂਖੇੜਾ, ਕੋਰ ਕਮੇਟੀ ਮੈਂਬਰ ਹਰਪ੍ਰੀਤ ਸਿੰਘ ਕੋਟਭਾਈ ਸਾਬਕਾ ਵਿਧਾਇਕ ਮਲੋਟ, ਹਰਪਾਲ ਸਿੰਘ ਬੇਦੀ, ਗੁਰਦੀਪ ਸਿੰਘ ਮੜ੍ਹਮੱਲੂ, ਮਨਜੀਤ ਸਿੰਘ ਫ਼ੱਤਣਵਾਲਾ ਸਾਬਕਾ ਚੇਅਰਮੈਨ, ਵਰਕਿੰਗ ਕਮੇਟੀ ਮੈਂਬਰ ਤੇ ਸੂਬਾ ਡੈਲੀਗੇਟ ਵਰਿੰਦਰ ਸਿੰਘ ਢਿੱਲੋਂ ਚੱਕ ਜਵਾਹਰੇਵਾਲਾ, ਜਗਵੰਤ ਸਿੰਘ ਲੰਬੀਢਾਬ, ਬਲਕਰਨ ਸਿੰਘ ਵਣਵਾਲਾ, ਹੈਰੀ ਅਬੋਹਰ, ਪਰਮਜੀਤ ਸਿੰਘ ਗਿੱਲ, ਪਰਮਵੀਰ ਸਿੰਘ ਭੰਡਾਰੀ, ਨੱਥਾ ਸਿੰਘ ਸਰਾਂ, ਜ਼ਿਲ੍ਹਾ ਸਕੱਤਰ ਜਨਰਲ ਬਿੰਦਰ ਗੋਨਿਆਣਾ, ਅੰਮਿ੍ਤਪਾਲ ਸਿੰਘ ਪਾਇਲਟ, ਗੁਰਸਾਹਿਬ ਸਿੰਘ ਬਰਾੜ ਸੰਗਰਾਣਾ, ਜਗਜੀਤ ਸਿੰਘ ਬਰਾੜ ਝੁੱਗੇ ਰਣਜੀਤਗੜ੍ਹ, ਦਲਜੀਤ ਸਿੰਘ ਲਾਡਾ ਬਰਾੜ ਸੀਰਵਾਲੀ, ਗੁਰਬਾਜ ਸਿੰਘ ਮੜ੍ਹਮੱਲੂ, ਭੁਪਿੰਦਰ ਸਿੰਘ ਚੜੇਵਾਨ, ਵਿਕਰਮਜੀਤ ਸਿੰਘ ਗਿੱਲ ਬਰਕੰਦੀ, ਜੈ ਰਾਜ ਸਿੰਘ ਬਰਾੜ ਫ਼ੱਤਣਵਾਲਾ ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ, ਸੰਤ ਰਾਮ ਗੁੱਲੂ ਬਰੀਵਾਲਾ, ਨੰਬਰਦਾਰ ਬੇਅੰਤ ਸਿੰਘ ਲਾਲੀ ਸੰਗੂਧੌਣ, ਜਸਬੀਰ ਸਿੰਘ ਰਾਜਾ ਸੰਗੂਧੌਣ, ਗੁਰਲਾਲ ਸਿੰਘ ਥਾਂਦੇਵਾਲਾ, ਗੁਰਪ੍ਰੀਤ ਸਿੰਘ ਭੁੱਲਰ ਮਾਨ ਸਿੰਘ ਵਾਲਾ, ਜਸਬੀਰ ਸਿੰਘ ਸੰਧੂ ਜੰਮੂਆਣਾ, ਨਿਰਮਲ ਸਿੰਘ ਨਿੰਮਾ ਸੰਧੂ ਜੰਮੂਆਣਾ, ਆਕਾਸ਼ਦੀਪ ਸਿੰਘ ਮਿੱਡੂਖੇੜਾ, ਐਡਵੋਕੇਟ ਅਭੀਜੀਤ ਸਿੰਘ ਅਭੈ ਬਰਾੜ ਸੰਗਰਾਣਾ, ਸੁਮੇਰ ਸਿੰਘ ਬਾਦੀਆਂ, ਗੁਰਲਾਲ ਸਿੰਘ ਬਰਾੜ ਉਦੇਕਰਨ, ਸੰਜੀਵ ਕਾਲਾ ਧੂੜੀਆ, ਸੁਰਿੰਦਰ ਸਿੰਘ ਬਰਾੜ, ਗੁਰਲਾਲ ਸਿੰਘ ਢਿੱਲੋਂ, ਪਰਮਿੰਦਰ ਸਿੰਘ ਪਾਸ਼ਾ, ਸ਼ਮਸ਼ੇਰ ਸਿੰਘ ਬਰਾੜ, ਹਰਨੇਕ ਸਿੰਘ ਬੁੱਟਰ, ਮਾਸਟਰ ਬਰਨੇਕ ਸਿੰਘ ਦਿਓਲ, ਹਰਬਿਲਾਸ ਸਿੰਘ ਜੱਸੇਆਣਾ, ਹਰਪਾਲ ਸਿੰਘ ਕੋਟਲੀ, ਅਮਨਦੀਪ ਸਿੰਘ ਕੰਗ, ਬਿੱਟੂ ਮਾਨ, ਟੋਨੀ ਅਗਰਵਾਲ, ਨਿਰਭੈ ਸਿੰਘ ਪ੍ਰਧਾਨ ਇਕਬਾਲ ਸਿੰਘ ਸੰਗੂਧੌਣ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅੰਮ੍ਰਿਤਸਰ ਦੇ ਸਕੂਲਾਂ ਤੇ ਸਰਕਾਰੀ ਦਫਤਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਬੀ. ਐੱਲ. ਓਜ਼. ਦੇ ਵਫ਼ਦ ਨੇ ਐੱਸ. ਡੀ. ਐੱਮ. ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।