19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਆਦਿਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ ਵਲੋਂ ਪ੍ਰਦਰਸ਼ਨ ਅੱਜ

ਅਜੀਤ ਡੈਸਕ 07-04-2026
ਸ੍ਰੀ ਮੁਕਤਸਰ ਸਾਹਿਬ, 6 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਆਦਿਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ ਭਾਰਤ, ਭਗਵਾਨ ਵਾਲਮੀਕਿ ਤੀਰਥ ਗਿਆਨ ਆਸ਼ਰਮ ਅੰਮਿ੍ਤਸਰ ਦੀ ਵਿਸ਼ੇਸ਼ ਮੀਟਿੰਗ ਸਾਬਕਾ ਵਿਧਾਇਕ ਕਾਮਰੇਡ ਬਲਦੇਵ ਸਿੰਘ ਬੱਲਮਗੜ੍ਹ ਦੇ ਖ਼ਾਲਸਾ ਸਕੂਲ ਰੋਡ ਸਥਿਤ ਗ੍ਰਹਿ ਵਿਖੇ ਕਾਮਰੇਡ ਬੱਲਮਗੜ੍ਹ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਪੁਲਿਸ ਪ੍ਰਸ਼ਾਸਨ ਵਲੋਂ ਅਨੁਸੂਚਿਤ ਜਾਤੀ ਪਰਿਵਾਰਾਂ 'ਤੇ ਕਥਿਤ ਅੱਤਿਆਚਾਰ ਕਰਨ ਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਵਾਲਮੀਕਿ ਤੀਰਥ ਗਿਆਨ ਆਸ਼ਰਮ ਅੰਮਿ੍ਤਸਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ 7 ਅਪ੍ਰੈਲ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਦੇ ਦਫ਼ਤਰ ਸਾਹਮਣੇ ਦਿੱਤੇ ਜਾ ਰਹੇ ਵਿਸ਼ਾਲ ਰੋਸ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਪਹੁੰਚਣ ਦੀ ਅਪੀਲ ਕੀਤੀ ਗਈ, ਤਾਂ ਜੋ ਦਲਿਤ ਪਰਿਵਾਰਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ |
ਇਸ ਮੌਕੇ ਪਰਮਿੰਦਰ ਸਿੰਘ ਪਾਸ਼ਾ, ਮੰਗਾ ਸਿੰਘ ਬੱਲਮਗੜ੍ਹ, ਕੁਲਵਿੰਦਰ ਸਿੰਘ ਭੁੱਟੀਵਾਲਾ, ਗੁਰਪ੍ਰੀਤ ਸਿੰਘ ਹੈਪੀ ਮਹਾਂਬੱਧਰ, ਗੁਰਮੀਤ ਸਿੰਘ, ਸੁਖਦੇਵ ਸਿੰਘ, ਗੁਰਚਰਨ ਸਿੰਘ ਲੰਬੀਢਾਬ, ਸੁਖਦੇਵ ਸਿੰਘ ਗੋਬਿੰਦ ਨਗਰੀ, ਸੁਰਿੰਦਰ ਕੁਮਾਰ ਪ੍ਰਧਾਨ ਮਿਸਤਰੀ ਮਜ਼ਦੂਰ ਯੂਨੀਅਨ, ਗੁਰਪ੍ਰੀਤ ਸਿੰਘ, ਡਾਕਟਰ ਮੰਦਰ ਸਿੰਘ ਖੁੰਡੇ ਹਲਾਲ, ਦਰਸ਼ਨ ਸਿੰਘ ਰਣਜੀਤਗੜ੍ਹ, ਸੁਰਜੀਤ ਸਿੰਘ ਸ਼ਿਵਪੁਰ ਕੁੱਕਰੀਆਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਨਾਟਕ 'ਤੂੰ ਅਗਲਾ ਵਰਕਾ ਫੋਲ' ਦੀ ਸ਼ਾਨਦਾਰ ਪੇਸ਼ਕਾਰੀ ਅਗਲੀ ਖ਼ਬਰ ਸੱਭਿਆਚਾਰਕ ਸੱਥ ਵਲੋਂ ਸੰਗੀਤਕ ਸ਼ਾਮ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।