19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸੇਂਟ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਧਾਰਮਿਕ ਸਮਾਗਮ

ਅਜੀਤ ਡੈਸਕ 07-04-2026
ਸ੍ਰੀ ਮੁਕਤਸਰ ਸਾਹਿਬ, 6 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸੇਂਟ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਨਵੇਂ ਸੈਸ਼ਨ 2026-27 ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਪ੍ਰਕਾਸ਼ ਕਰਵਾ ਕੇ ਭੋਗ ਪਾਇਆ ਗਿਆ | ਇਸ ਦੌਰਾਨ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਹਾਜ਼ਰੀ ਭਰੀ ਗਈ | ਸਕੂਲ ਦੇ ਚੇਅਰਮੈਨ ਸੂਰਜ ਸਿੰਘ ਬਰਾੜ, ਡਾਇਰੈਕਟਰ ਪਰਮਜੀਤ ਕੌਰ ਬਰਾੜ, ਪਿ੍ੰਸੀਪਲ ਜੋਗਿੰਦਰ ਤਨੇਜਾ, ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ | ਇਸ ਮੌਕੇ ਗ੍ਰੰਥੀ ਸਿੰਘ ਵਲੋਂ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਅਰਦਾਸ ਕੀਤੀ ਗਈ | ਪ੍ਰਬੰਧਕਾਂ ਨੇ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਆਤਮਿਕ ਮੁੱਲਾਂ ਦੀ ਸਿੱਖਿਆ ਵੀ ਬਹੁਤ ਜ਼ਰੂਰੀ ਹੈ, ਜੋ ਬੱਚਿਆਂ ਨੂੰ ਸਹੀ ਰਸਤੇ 'ਤੇ ਚਲਣ ਦੀ ਪ੍ਰੇਰਣਾ ਦਿੰਦੀ ਹੈ |
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਵਿਖੇ ਫ਼ੈਸ਼ਨ ਡਿਜ਼ਾਈਨਿੰਗ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਨਾਟਕ 'ਤੂੰ ਅਗਲਾ ਵਰਕਾ ਫੋਲ' ਦੀ ਸ਼ਾਨਦਾਰ ਪੇਸ਼ਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।