26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਨੰਬਰਦਾਰ ਯੂਨੀਅਨ ਦੀ ਮੀਟਿੰਗ

ਅਜੀਤ ਡੈਸਕ 08-04-2026
ਸਾਦਿਕ, 7 ਅਪ੍ਰੈਲ (ਗੁਰਭੇਜ ਸਿੰਘ ਚੌਹਾਨ)-ਅੱਜ ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਤਹਿਸੀਲ ਸਾਦਿਕ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਸੰਧੂ ਸਾਧੂ ਵਾਲਾ ਦੀ ਅਗਵਾਈ ਹੇਠ ਨੰਬਰਦਾਰ ਭਵਨ ਸਾਦਿਕ ਵਿਖੇ ਕੀਤੀ ਗਈ | ਜਿਸ ਦੀ ਕਾਰਵਾਈ ਜਨਰਲ ਸਕੱਤਰ ਜਗਤਾਰ ਸਿੰਘ ਢਿੱਲੋਂ ਸਾਦਿਕ ਵਲੋਂ ਚਲਾਈ ਗਈ | ਮੀਟਿੰਗ ਵਿਚ ਸਿਮਰਜੀਤ ਸਿੰਘ ਬਰਾੜ ਨੰਬਰਦਾਰ ਘੁੱਦੂਵਾਲਾ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ, ਕੁਲਦੀਪ ਸਿੰਘ ਪਵਾਰ ਦੀਪ ਸਿੰਘ ਵਾਲਾ ਮੀਤ ਪ੍ਰਧਾਨ ਜ਼ਿਲ੍ਹਾ ਫ਼ਰੀਦਕੋਟ ਤੇ ਪਾਲ ਸਿੰਘ ਸੰਧੂ ਰੁਪੱਈਆਂ ਵਾਲਾ ਸੰਗਠਨ ਸਕੱਤਰ ਜ਼ਿਲ੍ਹਾ ਫ਼ਰੀਦਕੋਟ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਤੇ ਨੰਬਰਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਤੇ ਵਿਚਾਰਾਂ ਕੀਤੀਆਂ ਗਈਆਂ | ਹਰਪ੍ਰੀਤ ਸਿੰਘ ਸੰਧੂ ਪ੍ਰੈਸ ਸਕੱਤਰ ਤਹਿਸੀਲ ਸਾਦਿਕ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਰਕਾਰ ਬਣਨ ਤੋਂ ਪਹਿਲਾਂ ਨੰਬਰਦਾਰਾਂ ਨਾਲ ਵਾਅਦਾ ਕੀਤਾ ਸੀ ਕਿ ਤੁਹਾਡੀਆਂ ਮੰਗਾਂ ਜਾਇਜ਼ ਹਨ, ਸਾਡੀ ਮਦਦ ਕਰੋ ਸਾਡੀ ਸਰਕਾਰ ਬਣਨ 'ਤੇ ਤੁਹਾਡੀਆਂ ਸਾਰੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਪੂਰੀਆਂ ਕਰਾਂਗੇ |
ਮੀਟਿੰਗ ਵਿਚ ਨੰਬਰਦਾਰ ਨਛੱਤਰ ਸਿੰਘ ਪਿੰਡੀ ਬਲੋਚਾਂ, ਗੁਰਦੇਵ ਸਿੰਘ ਜੰਡ ਵਾਲਾ, ਤਾਰਾ ਸਿੰਘ ਸੈਦੇ ਕੇ, ਮੰਦਰ ਸਿੰਘ ਦੀਪ ਸਿੰਘ ਵਾਲਾ, ਗੁਰਜੀਤ ਸਿੰਘ ਕਾਉਣੀ, ਗਿੰਦਰਪਾਲ ਸਿੰਘ ਅਹਿਲ, ਹਰਵਿੰਦਰ ਸਿੰਘ ਗਿੱਲ ਕਾਨਿਆਂਵਾਲੀ, ਸੁਖਪਾਲ ਸਿੰਘ ਦੀਪ ਸਿੰਘ ਵਾਲਾ, ਗੁਰਭਗਤ ਸਿੰਘ ਅਹਿਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਵ. ਕਰਨੈਲ ਸਿੰਘ ਡੋਡ ਦੇ 100ਵੇਂ ਜਨਮ ਦਿਨ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਜਨਗਣਨਾ 2027 ਲਈ 3 ਰੋਜ਼ਾ ਟਰੇਨਿੰਗ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।