19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਮਿਮਿਟ ਕਾਲਜ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ

ਅਜੀਤ ਡੈਸਕ 17-04-2026
ਮਲੋਟ, 16 ਅਪ੍ਰੈਲ (ਪਾਟਿਲ, ਅਜਮੇਰ ਸਿੰਘ ਬਰਾੜ)-ਪੰਜਾਬ ਸਰਕਾਰ ਦੁਆਰਾ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨਾਲੋਜੀ (ਮਿਮਿਟ) ਮਲੋਟ ਦੇ ਬੀ.ਬੀ.ਏ ਅਤੇ ਬੀ.ਕਾਮ ਵਿਭਾਗ ਵਲੋਂ ਸਾਂਝੇ ਤੌਰ 'ਤੇ ਸੰਸਥਾ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ ਤੇ ਵਿਦਿਆਰਥੀਆਂਂ ਵਲੋਂ ਨਸ਼ਿਆਂ ਵਿਰੁੱਧ ਵੱਖ-ਵੱਖ ਪੋਸਟਰ ਬਣਾਏ ਗਏ | ਜਾਣਕਾਰੀ ਸਾਂਝੀ ਕਰਦੇ ਹੋਏ ਸੰਸਥਾ ਦੇ ਬੀ.ਬੀ.ਏ./ਬੀ.ਕਾਮ ਵਿਭਾਗ ਦੇ ਮੁਖੀ ਡਾ. ਮਨੀਸ਼ ਬਾਂਸਲ ਨੇ ਦੱਸਿਆ ਕਿ ਸੰਸਥਾ ਵਿਚ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਸਟੀਕ ਜਾਣਕਾਰੀ ਪਹੁੰਚਾਉਣ ਦੇ ਉਪਰਾਲੇ ਤਹਿਤ ਬੀ.ਬੀ.ਏ ਤੇ ਬੀ.ਕਾਮ ਵਿਭਾਗ ਵਲੋਂ 'ਨਸ਼ੇ ਨੂੰ ਨਾਂਹ ਤੇ ਜ਼ਿੰਦਗੀ ਨੂੰ ਹਾਂ' ਮੁਹਿੰਮ ਤਹਿਤ ਪੋ੍ਰਗਰਾਮ ਕਰਵਾਇਆ ਗਿਆ, ਜਿਸ ਵਿਚ ਸੰਸਥਾ ਦੇ ਮੁਖੀ ਡਾ. ਜਸਕਰਨ ਸਿੰਘ ਭੁੱਲਰ ਨੇ ਵਿਦਿਆਰਥੀਆਂ ਨਸ਼ੇ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ | ਡਾ. ਭੁੱਲਰ ਵਲੋਂ ਵਿਦਿਆਰਥੀਆਂ ਨੂੰ ਨਸ਼ਾ ਕਰਨ ਨਾਲ ਹੋਣ ਵਾਲੇ ਜਾਨੀ-ਮਾਲੀ ਨੁਕਸਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਬੀ.ਕਾਮ ਦੀ ਵਿਦਿਆਰਥਣ ਨਵਦੀਪ ਕੌਰ ਤੇ ਪਰਨੀਤ ਕੌਰ ਨੇ ਨਸ਼ਿਆਂ ਬਾਰੇ ਭਾਸ਼ਣ ਦਿੱਤਾ | ਵਿਦਿਆਰਥੀ ਓੁਾਕਾਰ ਸਿੰਘ ਨੇ ਨਸ਼ਿਆਂ ਵਿਰੁੱਧ ਗੀਤ ਗਾ ਕੇ ਨਸ਼ਿਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ |
ਪੋ੍ਰਗਰਾਮ ਦੇ ਅੰਤ 'ਚ ਵਿਦਿਆਰਥੀਆਂ ਅਤੇ ਸਟਾਫ਼ ਨੇ ਨਸ਼ਾ ਨਾ ਕਰਨ ਦਾ ਪ੍ਰਣ ਲਿਆ | ਇਸ ਮੌਕੇ ਵਿਭਾਗ ਦੇ ਡਿਪਟੀ ਡੀਨ ਡਾ. ਸੁਖਵੀਰ ਕੌਰ, ਡਾ. ਨਵਦੀਪ ਲਤਾ, ਫੈਕਲਟੀ ਮੈਂਬਰ ਰਸ਼ੀਮਾ, ਨਵਦੀਪ ਕੌਰ, ਪੂਜਾ ਖੁਰਾਣਾ, ਮਨਪ੍ਰੀਤ ਕੌਰ ਅਤੇ ਯਾਦਵਿੰਦਰ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਅੱਖਾਂ ਦਾ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਹੈਪੀ ਪਬਲਿਕ ਸਕੂਲ 'ਚ ਉਤਸ਼ਾਹ ਨਾਲ ਮਨਾਈ ਵਿਸਾਖੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।