19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਕੁਲਵੰਤ ਜੋਸ਼ੀ ਮੈਮੋਰੀਅਲ ਕਾਨਵੈਂਟ ਸਕੂਲ ਵਿਖੇ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 17-04-2026
ਰੁਪਾਣਾ, 16 ਅਪ੍ਰੈਲ (ਜਗਜੀਤ ਸਿੰਘ)-ਕੁਲਵੰਤ ਜੋਸ਼ੀ ਮੈਮੋਰੀਅਲ ਰਿਜਨਲ ਕਾਨਵੈਂਟ ਸਕੂਲ ਰੁਪਾਣਾ ਵਿਖੇ 10ਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਪਿ੍ੰਸੀਪਲ ਵਿਕਾਸ ਜੱਗਾ ਨੇ ਦੱਸਿਆ ਕਿ ਲਖਵੀਰ ਸਿੰਘ ਨੇ 95 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਪਹਿਲਾ, ਬਰਿੰਦਾ ਨੇ 93 ਪ੍ਰਤੀਸ਼ਤ ਅੰਕ ਲੈ ਕੇ ਦੂਜਾ, ਸੁਖਮਨਜੋਤ ਕੌਰ ਨੇ 92 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਬਾਕੀ ਵਿਦਿਆਰਥੀਆਂ ਸ਼ਗਨ ਕੌਰ, ਮਹਿਕ ਕੌਰ, ਨਿਮਰਤ ਕੌਰ, ਸੈਮੀਨਾਰ ਕੌਰ, ਏਕਮਦੀਪ ਸਿੰਘ ਨੇ 85 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਸਕੂਲ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ ਤੌਰ 'ਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੈਨੇਜਮੈਂਟ ਕਮੇਟੀ ਮੈਂਬਰਾਂ ਤੋਂ ਇਲਾਵਾ ਕਿਰਨ ਜੋਸ਼ੀ, ਤਨਵੀਰ ਜੋਸ਼ੀ, ਰਿੰਤੂ ਜੋਸ਼ੀ ਆਦਿ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਦਾ ਸਿਹਰਾ ਸਕੂਲ ਮਿਹਨਤੀ ਸਟਾਫ਼ ਨੂੰ ਜਾਂਦਾ ਹੈ | ਇਸ ਮੌਕੇ ਪਿ੍ੰਸੀਪਲ ਵਿਕਾਸ ਜੱਗਾ, ਸ਼ਮਿੰਦਰਪਾਲ ਕੌਰ ਆਦਿ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਦਸਮੇਸ਼ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਡੀ.ਏ.ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।