19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਇੰਪੀਰੀਅਲ ਪਬਲਿਕ ਸਕੂਲ ਵਿਖੇ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 17-04-2026
ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸੀ.ਬੀ.ਐੱਸ.ਈ. ਵਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜੇ ਵਿਚ ਇੰਪੀਰੀਅਲ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕੰਵਰਦੀਪ ਸਿੰਘ ਕੁਲਾਰ ਦੀ ਸਰਪ੍ਰਸਤੀ ਤੇ ਪਿ੍ੰਸੀਪਲ ਸੁਖਬੀਰ ਕੌਰ ਕੁਲਾਰ ਦੀ ਅਗਵਾਈ ਵਿਚ ਵਿਦਿਆਰਥੀਆਂ ਨੇ ਚੰਗੇ ਅੰਕ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਇਸ ਮੌਕੇ ਵਿਦਿਆਰਥੀਆਂ ਕੋਮਲਪ੍ਰੀਤ ਕੌਰ, ਵਿਧਿਕਾ, ਜਸਮੀਤ ਕੌਰ, ਰਹਿਮਤ ਕੌਰ ਤੇ ਗੁਰਮਨਰਾਜ ਸਿੰਘ ਨੇ ਬਹੁਤ ਹੀ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਨ੍ਹਾਂ ਹੋਣਹਾਰ ਵਿਦਿਆਰਥੀਆਂ ਦੀ ਕਾਮਯਾਬੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਬਣ ਗਿਆ ਤੇ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇ | ਸਕੂਲ ਵਿਚ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ 'ਤੇ ਵੀ ਖ਼ਾਸ ਧਿਆਨ ਦਿੱਤਾ ਜਾਂਦਾ ਹੈ | ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਸਮੇਂ-ਸਮੇਂ 'ਤੇ ਮਾਰਗ ਦਰਸ਼ਨ ਦਿੱਤਾ ਜਾਂਦਾ ਹੈ, ਜਿਸ ਕਾਰਨ ਵਿਦਿਆਰਥੀ ਹਰ ਸਾਲ ਉਚੇ ਨਤੀਜੇ ਹਾਸਿਲ ਕਰ ਰਹੇ ਹਨ | ਇਹ ਉਪਲਬਧੀ ਸਕੂਲ ਲਈ ਮਾਣ ਵਾਲੀ ਗੱਲ ਹੈ ਤੇ ਵਿਦਿਆਰਥੀਆਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਤੇ ਅਧਿਆਪਕਾਂ ਦੀ ਲਗਨ ਦਾ ਨਤੀਜਾ ਹੈ | ਸਕੂਲ ਪ੍ਰਬੰਧਕ ਮੰਡਲ ਵਲੋਂ ਭਵਿੱਖ 'ਚ ਵੀ ਇਸੇ ਤਰ੍ਹਾਂ ਦੇ ਸ਼ਾਨਦਾਰ ਨਤੀਜੇ ਲਿਆਉਣ ਲਈ ਪੂਰੀ ਤਰ੍ਹਾਂ ਯਤਨ ਜਾਰੀ ਰੱਖੇ ਜਾਣਗੇ |
ਪਿਛਲੀ ਖ਼ਬਰ ਸੇਂਟ ਫ਼ਰੀਦ ਪਬਲਿਕ ਸਕੂਲ ਵਿਖੇ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਲੱਖੇਵਾਲੀ ਵਿਖੇ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।