19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਨਿਸ਼ਾਨ ਅਕੈਡਮੀ ਔਲਖ ਵਿਖੇ 10ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 17-04-2026
ਮਲੋਟ, 16 ਅਪ੍ਰੈਲ (ਪਾਟਿਲ)-ਨਿਸ਼ਾਨ ਅਕੈਡਮੀ ਵਿਖੇ ਸੀ.ਬੀ.ਐੱਸ.ਈ. ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਬੋਰਡ ਦੇ ਨਤੀਜਿਆਂ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿਛਲੇ ਸਾਲਾਂ ਨਾਲੋਂ ਵੀ ਬਿਹਤਰ ਪ੍ਰਦਰਸ਼ਨ ਕਰਦਿਆਂ ਲੜਕੀਆਂ 'ਚੋਂ ਮਹਿਕਦੀਪ ਕੌਰ ਪੁੱਤਰੀ ਜਗਰੂਪ ਸਿੰਘ ਨੇ 97 ਫ਼ੀਸਦੀ ਅੰਕ ਲੈ ਕੇ ਪਹਿਲਾ, ਲੜਕਿਆਂ ਵਿਚੋਂ ਹਰਸੰਗੀਤ ਸਿੰਘ ਪੁੱਤਰ ਜਸਕਰਨ ਸਿੰਘ ਨੇ 96 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਏਕਮਵੀਰ ਕੌਰ ਪੁੱਤਰੀ ਸੁਖਨੈਬ ਸਿੰਘ ਨੇ 95.6 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ | ਜ਼ਿਕਰਯੋਗ ਹੈ ਕਿ ਇਨ੍ਹਾਂ ਵਿਦਿਆਰਥੀਆਂ ਨੇ ਬਿਨ੍ਹਾਂ ਕਿਸੇ ਟਿਊਸ਼ਨ ਦੇ ਸਿਰਫ਼ ਆਪਣੇ ਅਧਿਆਪਕਾਂ ਦੀ ਆਗਵਾਈ ਅਤੇ ਆਪਣੀ ਅਣਥੱਕ ਮਿਹਨਤ ਸਦਕਾ ਇਹ ਸਫ਼ਲਤਾਵਾਂ ਹਾਸਿਲ ਕੀਤੀਆਂ | ਅਕੈਡਮੀ ਦੇ 10 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਤੇ ਲਗਪਗ 15 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਅਕੈਡਮੀ ਦੇ ਚੇਅਰਮੈਨ ਕਸ਼ਮੀਰ ਸਿੰਘ, ਡਾਇਰੈਕਟਰ ਇਕਉਂਕਾਰ ਸਿੰਘ, ਪਿ੍ੰਸੀਪਲ ਹਰਪ੍ਰੀਤ ਕੌਰ ਵਲੋਂ ਸਾਰੇ ਹੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸੇਂਟ ਫ਼ਰੀਦ ਪਬਲਿਕ ਸਕੂਲ ਵਿਖੇ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।