07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਮਲੋਟ ਵਾਰਡ ਨੰਬਰ 5 ਤੋਂ 'ਆਪ' ਵਲੋਂ ਸੰਤੋਸ਼ ਗਗਨੇਜਾ ਨੂੰ ਮਿਲੀ ਟਿਕਟ <br/>

ਅਜੀਤ ਡੈਸਕ 17-05-2026
ਮਲੋਟ, 16 ਮਈ (ਪਾਟਿਲ)-ਮਲੋਟ ਦੇ ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਦੇਵ ਕੁਮਾਰ (ਲਾਲੀ ਗਗਨੇਜਾ) ਦੀ ਪਤਨੀ ਸੰਤੋਸ਼ ਗਗਨੇਜਾ ਨੂੰ ਪਾਰਟੀ ਵਲੋਂ ਅਧਿਕਾਰਤ ਤੌਰ 'ਤੇ ਉਮੀਦਵਾਰ ਐਲਾਨਦਿਆਂ ਟਿਕਟ ਸੌਂਪੀ ਗਈ | ਇਹ ਟਿਕਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਅਤੇ ਹਲਕਾ ਮਲੋਟ ਤੋਂ ਵਿਧਾਇਕਾ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਵਿਸ਼ੇਸ਼ ਤੌਰ 'ਤੇ ਗਗਨੇਜਾ ਪਰਿਵਾਰ ਨੂੰ ਦਿੱਤੀ ਗਈ | ਸੰਤੋਸ਼ ਗਗਨੇਜਾ ਪਤਨੀ ਬਲਦੇਵ ਕੁਮਾਰ (ਲਾਲੀ ਗਗਨੇਜਾ ਜੈਨ) ਵਾਰਡ ਨੰਬਰ 5 ਤੋਂ ਚੋਣ ਮੈਦਾਨ ਵਿਚ ਨਿੱਤਰੇ ਹਨ | ਮੁੱਖ ਮੰਤਰੀ ਦੀ ਮਾਤਾ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗਗਨੇਜਾ ਪਰਿਵਾਰ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਇਹ ਜ਼ਿੰਮੇਵਾਰੀ ਸੌਂਪੀ ਹੈ | ਵਾਰਡ ਨੰਬਰ 5 ਅਤੇ ਆਮ ਆਦਮੀ ਪਾਰਟੀ ਦੇ ਸਥਾਨਕ ਵਰਕਰਾਂ ਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਗਗਨੇਜਾ ਪਰਿਵਾਰ ਨੇ ਪਾਰਟੀ ਹਾਈਕਮਾਂਡ, ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਅਤੇ ਡਾ. ਬਲਜੀਤ ਕੌਰ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਵਾਰਡ ਦੇ ਵਿਕਾਸ ਤੇ ਲੋਕਾਂ ਦੀ ਸੇਵਾ ਲਈ ਦਿਨ-ਰਾਤ ਇਕ ਕਰ ਦੇਣਗੇ ਅਤੇ ਇਸ ਸੀਟ ਨੂੰ ਵੱਡੀ ਬਹੁਮਤ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ |

ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਨੇ ਵਾਰਡ ਨੰਬਰ 24 ਤੋਂ ਭਰੇ ਕਾਗ਼ਜ਼ <br/> ਅਗਲੀ ਖ਼ਬਰ ਪੰਜਾਬ ਡਿਗਰੀ ਕਾਲਜ ਮਹਿਮੂਆਣਾ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।