22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਨਗਰ ਕੌਂਸਲ ਚੋਣਾਂ ਸੰਬੰਧੀ ਪੋਲਿੰਗ ਸਟਾਫ਼ ਦੀ ਰਿਹਰਸਲ ਕਰਵਾਈ

ਅਜੀਤ ਡੈਸਕ 23-05-2026
ਫ਼ਰੀਦਕੋਟ, 22 ਮਈ (ਜਸਵੰਤ ਸਿੰਘ ਪੁਰਬਾ)-ਨਗਰ ਕੌਂਸਲ ਫ਼ਰੀਦਕੋਟ ਦੀ ਚੋਣ ਲਈ ਤਾਇਨਾਤ ਪ੍ਰੋਜਾਇਡਿੰਗ ਅਫ਼ਸਰਾਂ, ਸਹਾਇਕ ਪ੍ਰੋਜਾਇਡਿੰਗ ਅਫ਼ਸਰਾਂ ਅਤੇ ਪੋਲਿੰਗ ਅਫ਼ਸਰਾਂ ਦੀ ਰਿਹਰਸਲ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦੇ ਸੈਨੇਟ ਹਾਲ ਵਿਖੇ ਕਰਵਾਈ ਗਈ | ਐਸ.ਡੀ.ਐਮ. ਫ਼ਰੀਦਕੋਟ ਪੁਨੀਤ ਸ਼ਰਮਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਰਿਹਰਸਲ ਦੌਰਾਨ ਚੋਣ ਡਿਊਟੀ ਨਾਲ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੋਲਿੰਗ ਪ੍ਰਕਿਰਿਆ, ਚੋਣ ਸਮੱਗਰੀ ਦੀ ਵਰਤੋਂ, ਵੋਟਿੰਗ ਪ੍ਰਕਿਰਿਆ ਦੌਰਾਨ ਅਪਣਾਈ ਜਾਣ ਵਾਲੀਆਂ ਸਾਵਧਾਨੀਆਂ ਅਤੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ ਦਿੱਤੀ ਗਈ | ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣ ਲਈ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਵੀ ਕੀਤੀ ਗਈ | ਐਸ.ਡੀ.ਐਮ ਫ਼ਰੀਦਕੋਟ ਨੇ ਸਮੁੱਚੇ ਸਟਾਫ਼ ਨੂੰ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਉਤਸ਼ਾਹਿਤ ਕੀਤਾ | ਨਾਇਬ ਤਹਿਸੀਲਦਾਰ ਸਾਦਿਕ ਗੁਰਪ੍ਰੀਤ ਸਿੰਘ ਨੇ ਵੀ ਸਮੁੱਚੇ ਸਟਾਫ਼ ਨਾਲ ਆਪਣੇ ਵਿਚਾਰ ਸਾਂਝੇ ਕੀਤੇ |
ਪਿਛਲੀ ਖ਼ਬਰ ਆਜ਼ਾਦ ਉਮੀਦਵਾਰ ਬੰਗਾ ਨੇ ਵੋਟਰਾਂ ਤੋਂ ਕੀਤੀ ਸਹਿਯੋਗ ਦੀ ਮੰਗ ਅਗਲੀ ਖ਼ਬਰ ਮਾਨਸਿਕ ਪ੍ਰੇਸ਼ਾਨੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।