22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਿਵੇਕ ਸਕੂਲ ਬਰਗਾੜੀ ਦੇ ਨੈਤਿਕ ਸਿੱਖਿਆ 'ਚ ਅੱਵਲ ਬੱਚੇ ਸਨਮਾਨਿਤ

ਅਜੀਤ ਡੈਸਕ 23-05-2026
ਬਰਗਾੜੀ, 22 ਮਈ (ਲਖਵਿੰਦਰ ਸ਼ਰਮਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਬਰਗਾੜੀ ਵਲੋਂ ਅਗਸਤ 2025 ਵਿਚ ਇਲਾਕੇ ਦੇ ਸਕੂਲੀ ਬੱਚਿਆਂ ਦਾ ਨੈਤਿਕ ਸਿੱਖਿਆ ਦਾ ਇਮਤਿਹਾਨ ਤਿੰਨ ਵਰਗਾ ਵਿਚ ਲਿਆ ਗਿਆ ਸੀ, ਜਿਸ ਵਿਚ ਵਿਵੇਕ ਸਕੂਲ ਬਰਗਾੜੀ ਦੇ ਅਨੇਕਾਂ ਬੱਚਿਆਂ ਨੇ ਭਾਗ ਲਿਆ ਸੀ | ਹੁਣ ਪਹਿਲੇ ਵਰਗ ਦੇ ਇਸ ਇਮਤਿਹਾਨ ਦੇ ਐਲਾਨੇ ਨਤੀਜਿਆਂ ਵਿਚ ਵਿਵੇਕ ਸਕੂਲ ਬਰਗਾੜੀ ਦੀ ਖੁਸ਼ਵੀਰ ਕੌਰ ਨੇ ਪਹਿਲਾ, ਰਸਮੀਨ ਕੌਰ ਨੇ ਦੂਸਰਾ, ਪ੍ਰਭਜੋਤ ਕੌਰ ਨੇ ਤੀਸਰਾ, ਨਵਜੋਤ ਕੌਰ ਅਤੇ ਖੁਸ਼ਮੀਤ ਕੌਰ ਨੇ ਵਿਸ਼ੇਸ ਸਥਾਨ ਹਾਸਿਲ ਕੀਤੇ | ਸਕੂਲ ਦੇ ਚੇਅਰਮੈਨ ਹਰਜਿੰਦਰ ਸਿੰਘ, ਡਾ. ਚਰਨਜੀਤ ਸਿੰਘ ਅਤੇ ਪਿ੍ੰਸੀਪਲ ਸੋਨੀਆ ਸੇਠੀ ਨੇ ਇੰਨ੍ਹਾਂ ਬੱਚਿਆਂ ਨੂੰ ਸਨਮਾਨਿਤ ਕਰਦਿਆਂ ਬੱਚਿਆਂ, ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਅਤੇ ਕਿਹਾ ਅਜਿਹੇ ਸ਼ਾਨਦਾਰ ਨਤੀਜੇ ਸਟਾਫ਼, ਮਾਪਿਆਂ ਅਤੇ ਬੱਚਿਆਂ ਦੀ ਚੰਗੀ ਮਿਹਨਤ ਕਾਰਨ ਹੀ ਆਏ ਹਨ | ਉਨ੍ਹਾਂ ਸਟੱਡੀ ਸਰਕਲ ਵਲੋਂ ਕਰਵਾਏ ਜਾਂਦੇ ਅਜਿਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਪੜ੍ਹਾਈ ਦੇ ਨਾਲ ਨੈਤਿਕ ਸਿੱਖਿਆ ਦੀ ਪੜ੍ਹਾਈ ਵੀ ਬਹੁਤ ਜ਼ਰੂਰੀ ਹੈ | ਨੈਤਿਕ ਸਿੱਖਿਆ ਦੀ ਪੜ੍ਹਾਈ ਨਾਲ ਬੱਚਿਆਂ ਵਿਚ ਬਹੁਤ ਚੰਗੇ ਗੁਣ ਪੈਦਾ ਹੁੰਦੇ ਹਨ ਅਤੇ ਬੱਚਿਆਂ ਦੇ ਗਿਆਨ ਵਿਚ ਵਾਧਾ ਹੁੰਦਾ ਹੈ | ਇਸ ਮੌਕੇ ਉਪ ਪਿ੍ੰਸੀਪਲ ਅਮਰਜੀਤ ਕੌੇਰ, ਕੋਆਰਡੀਨੇਟਰ ਗਗਨਦੀਪ ਕੌਰ, ਸਰਬਜੀਤ ਕੌਰ, ਸੁਜਾਤਾ ਸਿੰਗਲਾ, ਸਮੂਹ ਸਟਾਫ਼, ਬੱਚੇ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨੇ ਕਚਹਿਰੀ ਕੰਪਲੈਕਸ ਵਿਖੇ ਬੂਟੇ ਲਗਾਏ ਅਗਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।