21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨੇ ਕਚਹਿਰੀ ਕੰਪਲੈਕਸ ਵਿਖੇ ਬੂਟੇ ਲਗਾਏ

ਅਜੀਤ ਡੈਸਕ 23-05-2026
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਚਹਿਰੀ ਸ੍ਰੀ ਮੁਕਤਸਰ ਸਾਹਿਬ ਵਲੋਂ ਸਪੈਸ਼ਲ ਵਾਤਾਵਰਨ ਬਚਾਉਣ ਲਈ ਚਲਾਈ ਮੁਹਿੰਮ ਤਹਿਤ ਜਸਵਿੰਦਰ ਸ਼ੀਮਰ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਅੱਜ ਕਚਹਿਰੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਤਰ੍ਹਾਂ ਦੇ ਫ਼ਲਦਾਰ ਬੂਟੇ ਲਗਾਏ ਗਏ | ਇਸ ਮੌਕੇ ਅਵਤਾਰ ਸਿੰਘ ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ, ਰਮਨ ਸ਼ਰਮਾ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਮੈਡਮ ਗਰੀਸ ਪਿ੍ੰਸੀਪਲ ਜੱਜ ਫ਼ੈਮਲੀ ਕੋਰਟ, ਨੀਰਜ ਕੁਮਾਰ ਸਿੰਗਲਾ ਸਿਵਲ ਜੱਜ (ਸੀਨੀਅਰ ਡਵੀਜ਼ਨ), ਰੂਪਾ ਧਾਲੀਵਾਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਰਾਜਬੀਰ ਕੌਰ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਜਸਕਿਰਨ ਸੋਂਧ ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ, ਅਸਮਿਤਾ ਰੋਮਾਣਾ ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ ਵਲੋਂ ਵੀ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ | ਸ੍ਰੀਮਤੀ ਜਸਵਿੰਦਰ ਸ਼ੀਮਰ ਨੇ ਦੱਸਿਆ ਕਿ ਚੰਗੇ ਤੇ ਸ਼ਾਂਤ ਵਾਤਾਵਰਨ ਵਿਚ ਚੰਗੀ ਸ਼ਖ਼ਸੀਅਤ ਦਾ ਵਿਕਾਸ ਪੈਦਾ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਦਰੱਖ਼ਤਾਂ ਦੀ ਕਟਾਈ ਕਾਰਨ ਬਾਰਿਸ਼ ਨਹੀਂ ਹੋ ਰਹੀ ਅਤੇ ਤਾਪਮਾਨ ਦਿਨੋਂ-ਦਿਨ ਵਧ ਰਿਹਾ ਹੈ | ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਬਿਮਾਰੀਆਂ ਤੋਂ ਬਚਾਅ ਲਈ ਵਾਤਾਵਰਣ ਦੀ ਸੰਭਾਲ ਅਤਿ ਜ਼ਰੂਰੀ ਹੈ | ਇਸ ਮੌਕੇ ਵਣ ਵਿਭਾਗ ਦੇ ਸਹਿਯੋਗ ਨਾਲ ਸਟਾਫ਼ ਵਲੋਂ ਵੀ ਬੂਟੇ ਲਗਾਏ ਗਏ |
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਚੋਣ ਪ੍ਰਚਾਰ ਲਈ ਗਿੱਦੜਬਾਹਾ ਵਿਖੇ ਪਹੁੰਚੇ ਅਗਲੀ ਖ਼ਬਰ ਵਿਵੇਕ ਸਕੂਲ ਬਰਗਾੜੀ ਦੇ ਨੈਤਿਕ ਸਿੱਖਿਆ 'ਚ ਅੱਵਲ ਬੱਚੇ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।