21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ 26 ਮਈ ਨੂੰ ਵੋਟ ਪੋਲਿੰਗ ਸਮਾਂ ਖ਼ਤਮ ਹੋਣ ਤੱਕ ਡਰਾਈ ਡੇਅ ਘੋਸ਼ਿਤ

ਅਜੀਤ ਡੈਸਕ 23-05-2026
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ, ਮਲੋਟ ਤੇ ਗਿੱਦੜਬਾਹਾ ਦੀਆਂ ਚੋਣਾਂ 26 ਮਈ ਨੂੰ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ਚੋਣਾਂ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਨ ਲਈ ਡੈਵੀ ਗੋਇਲ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਗਰ ਕੌਂਸਲਾਂ ਸ੍ਰੀ ਮੁਕਤਸਰ ਸਾਹਿਬ, ਮਲੋਟ ਤੇ ਗਿੱਦੜਬਾਹਾ ਦੀ ਹਦੂਦ ਅੰਦਰ 26 ਮਈ ਨੂੰ ਸਵੇਰੇ 8 ਵਜੇ ਤੋਂ ਲੈ ਕੇ ਵੋਟ ਪੋਲਿੰਗ ਸਮਾਂ ਖ਼ਤਮ ਹੋਣ ਤੱਕ ਡਰਾਈ ਡੇਅ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ | ਹੁਕਮਾਂ ਅਨੁਸਾਰ ਇਸ ਦਿਨ ਅੰਗਰੇਜ਼ੀ ਤੇ ਦੇਸ਼ੀ ਸ਼ਰਾਬ ਜਾਂ ਕੋਈ ਹੋਰ ਵਸਤੂ ਜਿਸ ਨਾਲ ਕਿ ਸ਼ਰਾਬ ਵਰਗਾ ਨਸ਼ਾ ਹੁੰਦਾ ਹੋਵੇ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ, ਜਮ੍ਹਾਂਖੋਰੀ, ਵੰਡ ਜਾਂ ਸ਼ਰਾਬ ਪਿਲਾਉਣ ਵਾਲੇ ਹੋਟਲਾਂ, ਢਾਬਿਆਂ, ਅਹਾਤਿਆਂ, ਰੈਸਟੋਰੈਂਟਾਂ, ਬੀਅਰ ਬਾਰ, ਕਲੱਬ ਜਾਂ ਕੋਈ ਹੋਰ ਜਨਤਕ ਥਾਵਾਂ 'ਤੇ ਇਸ ਦਿਨ ਵੇਚਣ ਤੇ ਸਰਵ ਕਰਨ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਇਸ ਤੋਂ ਇਲਾਵਾ ਕਲੱਬਾਂ, ਸਟਾਰ ਹੋਟਲਾਂ, ਰੈਸਟੋਰੈਂਟਸ ਆਦਿ ਅਤੇ ਕਿਸੇ ਵਲੋਂ ਵੀ ਚਲਾਏ ਜਾ ਰਹੇ ਹੋਟਲਜ਼ ਭਾਵੇਂ ਕਿ ਉਨ੍ਹਾਂ ਨੂੰ ਸ਼ਰਾਬ ਰੱਖਣ ਤੇ ਸਪਲਾਈ ਕਰਨ ਦੇ ਵੱਖ-ਵੱਖ ਕੈਟਾਗਰੀ ਦੇ ਲਾਇਸੰਸ ਜਾਰੀ ਹੋਏ ਹਨ, ਉਪਰ ਵੀ ਸ਼ਰਾਬ ਸਰਵ ਕਰਨ 'ਤੇ ਪਾਬੰਦੀ ਲਗਾ ਦਿੱਤੀ | ਇਹ ਹੁਕਮ 26 ਮਈ ਨੂੰ ਲਾਗੂ ਰਹਿਣਗੇ |
ਪਿਛਲੀ ਖ਼ਬਰ ਪੁਲਿਸ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਬੋਲੀ ਰਾਹੀਂ 76 ਵਾਹਨ ਕੀਤੇ ਨਿਲਾਮ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਚੋਣ ਪ੍ਰਚਾਰ ਲਈ ਗਿੱਦੜਬਾਹਾ ਵਿਖੇ ਪਹੁੰਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।