21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਧੱਕੇਸ਼ਾਹੀ ਕਰਕੇ ਸੱਤਾਧਾਰੀ ਧਿਰ ਨੇ ਆਪਣੀ ਹਾਰ ਕਬੂਲੀ : ਅਕਾਲੀ ਆਗੂ

ਅਜੀਤ ਡੈਸਕ 23-05-2026
ਬਰਗਾੜੀ, 22 ਮਈ (ਲਖਵਿੰਦਰ ਸ਼ਰਮਾ)-ਅਕਾਲੀ ਆਗੂ ਸੂਬਾ ਸਿੰਘ ਬਾਦਲ ਅਤੇ ਗੁਰਚੇਤ ਸਿੰਘ ਢਿੱਲੋਂ ਬਰਗਾੜੀ ਨੇ ਕਿਹਾ ਕਿ ਪੰਚਾਇਤੀ ਅਤੇ ਬਲਾਕ ਸੰਮਤੀ ਚੋਣਾਂ ਵਾਂਗ ਹੁਣ ਹੋ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਵਿਚ ਵੀ ਸੱਤਾਧਾਰੀ ਧਿਰ ਨੇ ਧੱਕੇਸ਼ਾਹੀ ਕਰਕੇ ਆਪਣੀ ਹਾਰ ਕਬੂਲ ਲਈ ਹੈ | ਉਨ੍ਹਾਂ ਕਿਹਾ ਕਿ ਸੱਤਾਧਾਰੀ ਧਿਰ ਨੂੰ ਪਤਾ ਹੈ ਕਿ ਜੇਕਰ ਨਿਰਪੱਖ ਚੋਣਾਂ ਹੋਈਆਂ ਤਾਂ ਉਨ੍ਹਾਂ ਦੀ ਬੁਰੀ ਹਾਰ ਹੋਵੇਗੀ | ਇਸ ਲਈ ਸੱਤਾਧਾਰੀ ਧਿਰ ਹਰ ਚੋਣ ਸਮੇਂ ਕਾਗਜ਼ ਭਰਨ ਸਮੇਂ ਹੀ ਪੂਰੀ ਕੋਸ਼ਿਸ ਕਰਦੀ ਹੈ ਕਿ ਵਿਰੋਧੀਆਂ ਨੂੰ ਕਾਗਜ਼ ਭਰਨ ਤੋਂ ਹੀ ਰੋਕਿਆ ਜਾਵੇ ਜਾਂ ਝੂਠੇ ਦੋਸ਼ ਲਗਾ ਕੇ ਕਾਗਜ਼ ਰੱਦ ਕਰਵਾਏ ਜਾਣ | ਪੰਜਾਬ ਦੇ ਲੋਕਾਂ ਨੂੰ ਪਤਾ ਹੈ ਕਿ ਪੰਜਾਬ ਦੇ ਹੱਕਾਂ ਲਈ ਲੜਨ ਮਰਨ ਵਾਲੀ ਪੰਜਾਬ ਦੀ ਇਕੋ ਇਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਹੈ ਜਦੋਂ ਕਿ ਬਾਕੀ ਪਾਰਟੀਆਂ ਸਿੱਧੇ ਜਾਂ ਅਸਿੱਧੇ ਤੌਰ 'ਤੇ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਹਨ | ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੱਤਾਧਾਰੀ ਧਿਰ ਦੀ ਹਰ ਧੱਕੇਸ਼ਾਹੀ ਦਾ ਡਟਵਾਂ ਵਿਰੋਧ ਕਰਦਿਆਂ ਪੰਜਾਬ ਦੀ ਭਲਾਈ ਲਈ ਇੰਨ੍ਹਾਂ ਨਗਰ ਕੌਂਸਲ ਚੋਣਾਂ ਵਿਚ ਵੀ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦਿੱਤਾ ਜਾਵੇ ਤਾਂ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਬਣਨ ਵਾਲੀ ਸਰਕਾਰ ਸਮੇਂ ਪੰਜਾਬ ਦੇ ਸ਼ਹਿਰਾਂ ਦਾ ਅਥਾਹ ਵਿਕਾਸ ਕੀਤਾ ਜਾ ਸਕੇ |
ਪਿਛਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਅਗਲੀ ਖ਼ਬਰ ਗੁਰਮੀਤ ਸਿੰਘ ਖੁੱਡੀਆਂ ਨੇ ਕਰਵਾਈ ਪੱਕੇ ਖ਼ਾਲਿਆਂ ਦੇ ਕੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।