12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਾਰਡ ਨੰਬਰ 30 ਤੋਂ 'ਆਪ' ਉਮੀਦਵਾਰ ਰਾਜ ਰਾਣੀ ਬੇਦੀ ਦੀ ਚੋਣ ਮੁਹਿੰਮ ਨੇ ਜ਼ੋਰ ਫ਼ੜਿਆ <br/>

ਅਜੀਤ ਡੈਸਕ 24-05-2026
ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਵਾਰਡ ਨੰਬਰ 30 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਰਾਜ ਰਾਣੀ ਬੇਦੀ ਧਰਮਪਤਨੀ ਮੁਖ਼ਤਿਆਰ ਸਿੰਘ ਬੇਦੀ ਜ਼ਿਲ੍ਹਾ ਪ੍ਰਧਾਨ ਪੰਜਾਬ ਖੱਤਰੀ ਸਭਾ ਦੀ ਚੋਣ ਮੁਹਿੰਮ ਨੇ ਜ਼ੋਰ ਫ਼ੜ੍ਹ ਲਿਆ ਹੈ | ਵਾਰਡ ਵਿਚ ਘਰ-ਘਰ ਜਾ ਕੇ ਰਾਜ ਰਾਣੀ ਵਲੋਂ ਆਪਣੇ ਸਮਰਥਕਾਂ ਸਮੇਤ ਵੋਟਰਾਂ ਨਾਲ ਸੰਪਰਕ ਕੀਤਾ ਗਿਆ | ਉਨ੍ਹਾਂ ਦੇ ਸਪੁੱਤਰ ਤੇ ਸਮਾਜ ਸੇਵਾ ਨਾਲ ਜੁੜੇ ਹੋਏ ਸੁਖਦੇਵ ਸਿੰਘ ਪ੍ਰੀਤ ਬੇਦੀ ਨੇ ਦੱਸਿਆ ਕਿ ਵੱਖ-ਵੱਖ ਮੁਹੱਲਿਆਂ ਵਿਚ ਨੁੱਕੜ ਮੀਟਿੰਗਾਂ ਨੂੰ ਵੀ ਲੋਕਾਂ ਵਲੋਂ ਚੰਗਾ ਹੁੰਗਾਰਾ ਮਿਲਿਆ ਹੈ | ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਵਿਚ ਸ੍ਰੀ ਮੁਕਤਸਰ ਸਾਹਿਬ ਵਿਖੇ ਸੀਵਰੇਜ, ਪੀਣ ਵਾਲੇ ਪਾਣੀ ਸਮੇਤ ਮੁੱਢਲੀਆਂ ਸਹੂਲਤਾਂ ਲਈ ਵੱਡੇ ਪ੍ਰੋਜੈਕਟ ਮਨਜ਼ੂਰ ਕਰਵਾਉਣ ਤੋਂ ਇਲਾਵਾ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਲੋਕਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਪੂਰਾ ਉਤਸਾਹ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣਾ ਕੀਮਤੀ ਵੋਟ ਪਾ ਕੇ ਰਾਜ ਰਾਣੀ ਨੂੰ ਕਾਮਯਾਬ ਕਰਨ, ਤਾਂ ਜੋ ਵਾਰਡ ਦੀਆਂ ਸਾਰੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾ ਸਕੇ |

ਪਿਛਲੀ ਖ਼ਬਰ ਬੱਚਿਆਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸਕੂਲ ਆਫ਼ ਐਮੀਨੈਂਸ ਅਬੁੱਲਖੁਰਾਣਾ ਮੂਹਰੇ ਧਰਨਾ <br/> ਅਗਲੀ ਖ਼ਬਰ ਟਾਂਕਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਦੀ ਚੋਣ 31 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।