13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਹਨੀ ਫ਼ੱਤਣਵਾਲਾ ਵਲੋਂ ਉਮੀਦਵਾਰ ਸੁਰਿੰਦਰ ਸਿੰਘ ਛਿੰਦਾ ਖੱਤਰੀ ਦੇ ਹੱਕ 'ਚ ਨੁੱਕੜ ਮੀਟਿੰਗ <br/>

ਅਜੀਤ ਡੈਸਕ 24-05-2026
ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਵਾਰਡ ਨੰਬਰ 10 ਤੋਂ ਨਗਰ ਕੌਂਸਲ ਚੋਣਾਂ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਿੰਦਰ ਸਿੰਘ ਛਿੰਦਾ ਖੱਤਰੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਸੁਖਵਿੰਦਰ ਸਿੰਘ ਸੰਧੂ ਦੇ ਘਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫ਼ੱਤਣਵਾਲਾ ਵਲੋਂ ਵੋਟਰਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆ ਹਨੀ ਫ਼ੱਤਣਵਾਲਾ ਨੇ ਵਾਰਡ ਵਾਸੀਆਂ ਨੂੰ ਇਸ ਵਾਰਡ ਦੇ ਮਿਹਨਤੀ ਉਮੀਦਵਾਰ ਸੁਰਿੰਦਰ ਸਿੰਘ ਛਿੰਦਾ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਲਈ ਅਪੀਲ ਕੀਤੀ | ਇਸ ਦੌਰਾਨ ਸਮੂਹ ਵਾਰਡ ਵਾਸੀਆਂ ਵਲੋਂ ਵਿਸ਼ਵਾਸ ਦਿਵਾਇਆ ਕਿ ਉਹ ਸੁਰਿੰਦਰ ਸਿੰਘ ਛਿੰਦਾ ਖੱਤਰੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਾਰਡ ਨੰਬਰ 10 ਦਾ ਕੌਂਸਲਰ ਬਣਾਉਣਗੇ ਅਤੇ ਇਸ ਵਾਰਡ ਦਾ ਸਰਬਪੱਖੀ ਵਿਕਾਸ ਕਰਵਾਉਣਗੇ | ਇਸ ਮੌਕੇ ਹਰਮਨ ਸੰਧੂ, ਹਰਿੰਦਰ ਸਿੰਘ ਹੈਰੀ, ਗੁਰਪਾਲ ਸਿੰਘ ਪਾਲੀ, ਮੁਕੇਸ਼ ਕੁਮਾਰ, ਬਲਵਿੰਦਰ ਸਿੰਘ ਗੋਨਿਆਣਾ, ਗੋਲੂ ਚੌਧਰੀ, ਦੀਪਾ ਸਿੰਘ, ਮਨੂੰ ਬੇਦੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਾਰਡ ਨੰਬਰ 5 ਤੋਂ 'ਆਪ' ਉਮੀਦਵਾਰ ਸੰਤੋਸ਼ ਗਗਨੇਜਾ ਦੀ ਜਿੱਤ ਲਈ ਚੋਣ ਸਰਗਰਮੀਆਂ ਤੇਜ਼ <br/> ਅਗਲੀ ਖ਼ਬਰ ਵਾਰਡ ਨੰਬਰ 28 ਤੋਂ ਭਾਜਪਾ ਉਮੀਦਵਾਰ ਅਮਨਦੀਪ ਸੰਗੇਲੀਆ ਦੇ ਹੱਕ 'ਚ ਵਿਸ਼ਾਲ ਚੋਣ ਜਲਸਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।