22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਵਾਰਡ ਨੰਬਰ 17 ਤੋਂ ਕਾਂਗਰਸੀ ਉਮੀਦਵਾਰ ਜਸਪ੍ਰੀਤ ਕੌਰ ਗਿੱਲ 196 ਵੋਟਾਂ ਤੇ ਜੇਤੂ

ਅਜੀਤ ਡੈਸਕ 30-05-2026
ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 17 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਜਸਪ੍ਰੀਤ ਕੌਰ ਗਿੱਲ ਪਤਨੀ ਰਾਜਬੀਰ ਸਿੰਘ ਬਿੱਟਾ ਗਿੱਲ ਸਾਬਕਾ ਕੌਂਸਲਰ 196 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ ਹਨ | ਜਨਰਲ ਔਰਤ ਰਾਖਵੀਂ ਇਸ ਸੀਟ ਤੋਂ ਜਸਪ੍ਰੀਤ ਕੌਰ ਗਿੱਲ ਨੂੰ 674 ਅਤੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਰਮਨਦੀਪ ਕੌਰ ਬਰਾੜ ਨੂੰ 478 ਵੋਟਾਂ ਪਈਆਂ | ਇਸ ਤਰ੍ਹਾਂ 196 ਵੋਟਾਂ ਦੇ ਫ਼ਰਕ ਨਾਲ ਜਸਪ੍ਰੀਤ ਕੌਰ ਗਿੱਲ ਜੇਤੂ ਰਹੀ | ਇਸ ਮੌਕੇ ਰਾਜਵੀਰ ਸਿੰਘ ਬਿੱਟਾ ਗਿੱਲ ਨੇ ਵਾਰਡ ਵਾਸੀਆਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ 6ਵਾਰਡ ਨੰਬਰ 8 ਤੋਂ 'ਆਪ' ਉਮੀਦਵਾਰ ਗੁਰਪਿੰਦਰ ਸਿੰਘ ਸ਼ੈਲੀ 1177 ਵੋਟਾਂ ਦੇ ਫ਼ਰਕ ਨਾਲ ਜੇਤੂ ਅਗਲੀ ਖ਼ਬਰ ਸਭ ਤੋਂ ਛੋਟੀ ਉਮਰ ਦੀ ਨਗਰ ਕੌਂਸਲਰ ਬਣੀ ਗੁਣਗੁਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।