21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਵਾਰਡ ਨੰਬਰ 3 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਹਰਜੀਤ ਕੌਰ 262 ਵੋਟਾਂ ਦੇ ਫ਼ਰਕ ਨਾਲ ਜੇਤੂ

ਅਜੀਤ ਡੈਸਕ 30-05-2026
ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 3 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਹਰਜੀਤ ਕੌਰ ਪਤਨੀ ਗੁਰਮੀਤ ਸਿੰਘ ਜੀਤਾ ਸਾਬਕਾ ਕੌਂਸਲਰ ਨੇ 262 ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਿਲ ਕੀਤੀ ਹੈ | ਉਨ੍ਹਾਂ ਦੇ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਧਰਮਪਾਲ ਨੇ 566 ਵੋਟਾਂ ਪ੍ਰਾਪਤ ਕੀਤੀਆਂ, ਜਦਕਿ ਹਰਜੀਤ ਕੌਰ ਨੂੰ 828 ਵੋਟਾਂ ਮਿਲੀਆਂ | ਇਸ ਤਰ੍ਹਾਂ ਹਰਜੀਤ ਕੌਰ ਉਮੀਦਵਾਰ ਕਾਂਗਰਸ ਪਾਰਟੀ 262 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੀ | ਇਸ ਸੀਟ ਨੂੰ ਜਿੱਤਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਪੂਰੀ ਵਾਹ ਲਾਈ ਕਿ ਇਸ ਸੀਟ ਤੋਂ ਅਕਾਲੀ ਉਮੀਦਵਾਰ ਜਿਤਾਇਆ ਜਾਵੇ, ਪਰ ਗੁਰਮੀਤ ਸਿੰਘ ਜੀਤਾ ਸਾਬਕਾ ਕੌਂਸਲਰ ਦੀ ਸਖ਼ਤ ਮਿਹਨਤ ਕਾਰਨ ਇਹ ਸੀਟ ਕਾਂਗਰਸ ਦੀ ਝੋਲੀ ਪਈ ਅਤੇ ਇਸ ਤਰ੍ਹਾਂ ਰੋਜ਼ੀ ਬਰਕੰਦੀ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ |
ਪਿਛਲੀ ਖ਼ਬਰ ਸਭ ਰਵਾਇਤੀ ਪਾਰਟੀਆਂ ਇਕੱਠੀਆਂ ਹੋਈਆਂ, ਫ਼ਿਰ ਵੀ 'ਆਪ' ਸਭ ਤੋਂ ਵੱਡੀ ਪਾਰਟੀ ਬਣੀ-ਡਾ. ਬਲਜੀਤ ਕੌਰ ਅਗਲੀ ਖ਼ਬਰ ਵਾਰਡ ਨੰਬਰ 15 ਤੋਂ ਆਮ ਆਦਮੀ ਪਾਰਟੀ ਦੀ ਰਿੰਕੂ ਰਾਣੀ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।