15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਪੁਲਿਸ ਵਲੋਂ 9 ਪੁਲਿਸ ਅਧਿਕਾਰੀਆਂ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਗਮ ਕਰਵਾਇਆ

ਅਜੀਤ ਡੈਸਕ 31-05-2026
ਸ੍ਰੀ ਮੁਕਤਸਰ ਸਾਹਿਬ, 30 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਿਭਾਗ ਵਲੋਂ 9 ਪੁਲਿਸ ਅਧਿਕਾਰੀਆਂ ਦੀ ਸੇਵਾ ਮੁਕਤੀ 'ਤੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ ਨੇ ਸੇਵਾ ਮੁਕਤ ਹੋ ਰਹੇ ਅਧਿਕਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਚੰਗੀ ਸਿਹਤ ਤੇ ਖ਼ੁਸ਼ਹਾਲ ਜੀਵਨ ਲਈ ਸ਼ੁੱਭਕਾਮਨਾਵਾਂ ਪ੍ਰਗਟਾਈਆਂ | ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ 9 ਪੁਲਿਸ ਕਰਮਚਾਰੀ ਆਪਣੀ ਸਰਵਿਸ ਪੂਰੇ ਕਰਦੇ ਹੋਏ ਸੇਵਾ ਮੁਕਤ ਹੋਏ, ਜਿਨ੍ਹਾਂ ਵਿਚ ਐੱਸ.ਆਈ. ਹਰਗੋਬਿੰਦ ਸਿੰਘ, ਐੱਸ.ਆਈ. ਸੁਖਪਾਲ ਕੁਮਾਰ, ਐੱਸ.ਆਈ. ਰਘਬੀਰ ਸਿੰਘ, ਐੱਸ.ਆਈ. ਜਸਕਰਨ ਸਿੰਘ, ਏ.ਐੱਸ.ਆਈ. ਮੰਦਰ ਸਿੰਘ, ਏ.ਐੱਸ.ਆਈ. ਹਰਬੰਸ ਸਿੰਘ, ਏ.ਐੱਸ.ਆਈ. ਗੁਰਮੀਤ ਸਿੰਘ, ਏ.ਐੱਸ.ਆਈ. ਸੁਖਵਿੰਦਰ ਸਿੰਘ, ਏ.ਐੱਸ.ਆਈ. ਰਣਜੋਧ ਸਿੰਘ ਸ਼ਾਮਿਲ ਹਨ | ਇਸ ਸਮਾਗਮ ਵਿਚ ਰਸ਼ਪਾਲ ਸਿੰਘ ਡੀ.ਐੱਸ.ਪੀ. (ਡੀ) ਤੇ ਦਫ਼ਤਰੀ ਸਟਾਫ਼ ਮੈਂਬਰ ਵੀ ਮੌਜੂਦ ਸਨ | ਐੱਸ.ਐੱਸ.ਪੀ. ਨੇ ਕਿਹਾ ਕਿ ਇਹ ਸਮਾਂ ਸਾਡੇ ਪੁਲਿਸ ਪਰਿਵਾਰ ਲਈ ਬਹੁਤ ਹੀ ਖ਼ਾਸ ਤੇ ਗੌਰਵਪੂਰਨ ਹੈ, ਜਦੋਂ ਅਸੀਂ ਆਪਣੇ ਉਨ੍ਹਾਂ ਅਧਿਕਾਰੀਆਂ ਨੂੰ ਸਨਮਾਨਿਤ ਕਰ ਰਹੇ ਹਾਂ, ਜਿਨ੍ਹਾਂ ਨੇ ਤਨਦੇਹੀ ਨਾਲ ਡਿਊਟੀ ਕੀਤੀ ਹੈ | ਇਸ ਮੌਕੇ ਉਨ੍ਹਾਂ ਸੇਵਾ ਮੁਕਤ ਹੋ ਰਹੇ ਕਰਮਚਾਰੀਆਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਉਨ੍ਹਾਂ ਦਾ ਮਹਿਕਮੇ ਵਿਚ ਸੇਵਾ ਲਈ ਧੰਨਵਾਦ ਕੀਤਾ | ਵਿਦਾਇਗੀ ਸਮਾਰੋਹ ਵਿਚ ਵੱਡੀ ਗਿਣਤੀ 'ਚ ਪੁਲਿਸ ਕਰਮਚਾਰੀਆਂ ਦਫ਼ਤਰੀ ਸਟਾਫ਼ ਤੋਂ ਇਲਾਵਾ ਸੇਵਾ ਮੁਕਤ ਪੁਲਿਸ ਅਧਿਕਾਰੀਆਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਿਰਕਤ ਕੀਤੀ | ਸਟੇਜ ਸੈਕਟਰੀ ਦੀ ਕਾਰਵਾਈ ਏ.ਐੱਸ.ਆਈ. ਗੁਰਦੇਵ ਸਿੰਘ ਨੇ ਨਿਭਾਈ | ਏ.ਐੱਸ.ਆਈ. ਨਾਇਬ ਸਿੰਘ ਨੇ ਗੀਤ ਪੇਸ਼ ਕੀਤਾ | ਇਸ ਮੌਕੇ ਏ.ਐੱਸ.ਆਈ. ਨੇਮਪਾਲ ਹੈੱਡ ਕਲਰਕ, ਹਰਜਿੰਦਰ ਸਿੰਘ ਐੱਮ.ਟੀ.ਓ. ਅਤੇ ਦਫ਼ਤਰੀ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ 2027 ਦੀਆਂ ਚੋਣਾਂ ਦੇ ਸੈਮੀਫ਼ਾਈਨਲ ਵਿਚ 'ਆਪ' ਨੇ 42 ਪ੍ਰਤੀਸ਼ਤ ਵੋਟਾਂ ਹਾਸਿਲ ਕਰਕੇ ਲੀਡ ਕੀਤੀ <br/> ਅਗਲੀ ਖ਼ਬਰ ਮਲੋਟ ਵਿਖੇ ਪੈਟਰੋਲ-ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।