15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸ਼ਹਿਰ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ-ਵਿਧਾਇਕ ਕਾਕਾ ਬਰਾੜ

ਅਜੀਤ ਡੈਸਕ 31-05-2026
ਸ੍ਰੀ ਮੁਕਤਸਰ ਸਾਹਿਬ, 30 ਮਈ (ਰਣਜੀਤ ਸਿੰਘ ਢਿੱਲੋਂ)-ਨਗਰ ਕੌਂਸਲ ਚੋਣਾਂ ਵਿਚਆਮ ਆਦਮੀ ਪਾਰਟੀ ਦੇ 22 ਉਮੀਦਵਾਰ ਜਿਤਾ ਕੇ ਸ਼ਹਿਰ ਵਾਸੀਆਂ ਵਲੋਂ ਦਿੱਤੇ ਗਏ ਵੱਡੇ ਫਤਵੇ ਨੂੰ ਲੈ ਕੇ ਕੱਚਾ ਆੜ੍ਹਤੀਆ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਇਕਬਾਲ ਸਿੰਘ ਵੜਿੰਗ ਵਲੋਂ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਧੰਨਵਾਦੀ ਇਕੱਠ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਉਹ ਸਮੂਹ ਵੋਟਰਾਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਵਲੋਂ ਆਮ ਆਦਮੀ ਪਾਰਟੀ ਦੀਆਂ ਵਿਕਾਸ ਪੱਖੀ ਨੀਤੀਆਂ ਨੂੰ ਵੇਖਦੇ ਹੋਏ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਕੌਂਸਲਰ ਬਣਾਏ | ਉਨ੍ਹਾਂ ਆੜ੍ਹਤੀਆ ਭਾਈਚਾਰੇ ਦਾ ਵੀ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਸ਼ਹਿਰ ਦੇ ਬਹੁਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ | ਉਨ੍ਹਾਂ ਕਿਹਾ ਕਿ ਸਾਡੀ ਪਹਿਲੀ ਤਰਜ਼ੀਹ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ, ਸਾਰੇ ਵਾਰਡਾਂ ਵਿਚ ਸਫ਼ਾਈ, ਸੀਵਰੇਜ ਸਿਸਟਮ ਸਹੀ ਕਰਨਾ, ਘਰ-ਘਰ ਤੱਕ ਪੀਣ ਵਾਲਾ ਸਾਫ਼ ਪਾਣੀ ਪਹੁੰਚਾਉਣਾ, ਸਟਰੀਟ ਲਾਈਟਾਂ ਦਾ ਚੰਗਾ ਪ੍ਰਬੰਧ ਕਰਨਾ ਅਤੇ ਹੋਰ ਮੰਗਾਂ ਮੁਸ਼ਕਿਲਾਂ ਸ਼ਾਮਿਲ ਹਨ | ਇਸ ਮੌਕੇ ਪ੍ਰਧਾਨ ਇਕਬਾਲ ਸਿੰਘ ਵੜਿੰਗ ਨੇ ਸਮੂਹ ਕੌਂਸਲਰਾਂ ਅਤੇ ਵਿਧਾਇਕ ਕਾਕਾ ਬਰਾੜ ਨੂੰ ਵਧਾਈ ਦਿੱਤੀ ਅਤੇ ਮੰਡੀ ਵਿੱਚ ਪਹੁੰਚਣ ਤੇ ਧੰਨਵਾਦ ਕੀਤਾ |
ਪਿਛਲੀ ਖ਼ਬਰ ਐੱਸ.ਡੀ. ਸਕੂਲ ਵਲੋਂ ਅਧਿਆਪਕਾ ਸੁਨੀਤਾ ਵਧਵਾ ਤੇ ਸੁਨੀਤਾ ਧੀਂਗੜਾ ਲਈ ਵਿਦਾਇਗੀ ਪਾਰਟੀ <br/> ਅਗਲੀ ਖ਼ਬਰ ਵਾਰਡ ਨੰਬਰ 3 ਤੋਂ ਜੇਤੂ ਕਾਂਗਰਸੀ ਉਮੀਦਵਾਰ ਮੀਨੂੰ ਖੇੜਾ ਨੇ ਲੋਕਾਂ ਦਾ ਕੀਤਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।