15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵਿਸ਼ਵ ਤੰਬਾਕੂ ਦਿਵਸ ਮਨਾਇਆ

ਅਜੀਤ ਡੈਸਕ 31-05-2026
ਸ੍ਰੀ ਮੁਕਤਸਰ ਸਾਹਿਬ, 30 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਤੇ ਸੈਸ਼ਨ ਜੱਜ ਜਸਵਿੰਦਰ ਸ਼ੀਮਰ ਦੀ ਅਗਵਾਈ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸੰਤ ਸਹਾਰਾ ਇੰਸੀਟਿਊਟ ਆਫ਼ ਨਰਸਿੰਗ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਤੰਬਾਕੂ ਦਿਵਸ ਮਨਾਇਆ ਗਿਆ | ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਕੌਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਿਹਾ ਕਿ ਸਾਲ 31 ਮਈ ਨੂੰ ਵਿਸ਼ਵ ਭਰ ਵਿਚ ਤੰਬਾਕੂ ਵਿਰੋਧੀ ਦਿਵਸ ਮਨਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿਚ 13 ਤੋਂ 18 ਸਾਲ ਤੱਕ ਦੇ ਬਹੁਤ ਸਾਰੇ ਬੱਚੇ ਤੰਬਾਕੂ ਤੇ ਤੰਬਾਕੂ ਯੁਕਤ ਪਦਾਰਥਾਂ ਦਾ ਸੇਵਨ ਕਰਨ ਲੱਗ ਜਾਂਦੇ ਹਨ, ਜਿਨ੍ਹਾਂ ਨੂੰ ਤੰਬਾਕੂ ਦੀ ਅਲਾਮਤ ਤੋਂ ਬਚਾਉਣਾ ਸਾਡਾ ਫ਼ਰਜ਼ ਹੈ | ਉਨ੍ਹਾਂ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਉਤਪਾਦ ਵਿਚ, ਤੰਬਾਕੂ ਦੀ ਵਿਕਰੀ ਵਿੱਚ ਲਗਾਉਣਾ ਕਾਨੂੰਨਨ ਅਪਰਾਧ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਤੰਬਾਕੂ ਵੇਚਣਾ ਵੀ ਕਾਨੂੰਨਨ ਅਪਰਾਧ ਹੈ | ਉਨ੍ਹਾਂ ਕਿਹਾ ਕਿ ਤੰਬਾਕੂ ਦੇ ਸੇਵਨ ਦੇ ਬੁਰੇ ਪ੍ਰਭਾਵਾਂ ਤੋਂ ਲੋਕਾਂ ਨੂੰ ਬਚਾਉਣ ਲਈ ਸਿਗਰੇਟ ਅਤੇ ਹੋਰ ਤੰਬਾਕੂ ਪ੍ਰੋਡੱਕਟ (ਕੋਟਪਾ) ਐਕਟ 2003 ਲਾਗੂ ਕੀਤਾ ਗਿਆ ਹੈ | ਇਸ ਤੋਂ ਬਾਅਦ ਜ਼ਿਲ੍ਹਾ ਜੇਲ ਦਾ ਦੌਰਾ ਕੀਤਾ ਗਿਆ ਅਤੇ ਹਵਾਲਾਤੀਆਂ ਨੂੰ ਵੀ ਨਸ਼ਿਆਂ ਦਾ ਸੇਵਨ ਨਾ ਕਰਨ ਸੰਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਡਾ. ਸੁਨੀਲ ਬਾਂਸਲ ਸਿਵਲ ਸਰਜਨ ਨੇ ਕਿਹਾ ਕਿ ਤੰਬਾਕੂ ਅਤੇ ਤੰਬਾਕੂ ਤੋਂ ਬਣੇ ਪਦਾਰਥਾਂ ਦੇ ਸੇਵਨ ਕਰਨ ਨਾਲ ਸਾਹ, ਦਮਾ, ਚਮੜੀ ਰੋਗ, ਬਲੱਡ ਪ੍ਰੈਸ਼ਰ, ਹਾਰਟ ਅਟੈਕ, ਸ਼ੂਗਰ, ਦਿਮਾਗੀ ਰੋਗ, ਸਰੀਰ ਦੇ ਕਿਸੇ ਵੀ ਅੰਗ ਦਾ ਕੈਂਸਰ, ਗਰਭ ਦੌਰਾਨ ਪਲ ਰਹੇ ਬੱਚੇ ਵਿਚ ਹੋਰ ਬਹੁਤ ਸਾਰੀਆਂ ਬੀਮਾਰੀਆਂ ਲੱਗ ਸਕਦੀਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਤੰਬਾਕੂ ਦੀ ਭੈੜੀ ਅਲਾਮਤ ਨੂੰ ਛੱਡਣਾ ਚਾਹੁੰਦਾ ਹੈ ਤਾਂ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਚ ਬਣੇ ਤੰਬਾਕੂ ਛੁਡਾਊ ਕੇਂਦਰ 'ਚ ਸੰਪਰਕ ਕਰ ਸਕਦਾ ਹੈ, ਜਿੱਥੇ ਕਿ ਬਿਨਾਂ ਕਿਸੇ ਤਕਲੀਫ਼ ਤੋਂ ਹਰ ਤਰ੍ਹਾਂ ਦਾ ਤੰਬਾਕੂ ਮੁਫ਼ਤ ਛੁਡਾਇਆ ਜਾਂਦਾ ਹੈ | ਇਸ ਮੌਕੇ ਲਾਲ ਚੰਦ ਹੈਲਥ ਇੰਸਪੈਕਟਰ ਨੇ ਵੀ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਸਿਹਤ ਵਿਭਾਗ ਦਾ ਸਟਾਫ਼, ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਭਾਗ ਲਿਆ |
ਪਿਛਲੀ ਖ਼ਬਰ ਸਕੂਲਾਂ ਵਿਚ ਮੈਗਾ ਮਾਪੇ-ਅਧਿਆਪਕ ਮਿਲਣੀ ਅਤੇ ਮਾਪੇ ਵਰਕਸ਼ਾਪਾਂ ਕਰਵਾਈਆਂ ਅਗਲੀ ਖ਼ਬਰ ਐੱਸ.ਡੀ. ਸਕੂਲ ਵਲੋਂ ਅਧਿਆਪਕਾ ਸੁਨੀਤਾ ਵਧਵਾ ਤੇ ਸੁਨੀਤਾ ਧੀਂਗੜਾ ਲਈ ਵਿਦਾਇਗੀ ਪਾਰਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।