15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸਕੂਲਾਂ ਵਿਚ ਮੈਗਾ ਮਾਪੇ-ਅਧਿਆਪਕ ਮਿਲਣੀ ਅਤੇ ਮਾਪੇ ਵਰਕਸ਼ਾਪਾਂ ਕਰਵਾਈਆਂ

ਅਜੀਤ ਡੈਸਕ 31-05-2026
ਸ੍ਰੀ ਮੁਕਤਸਰ ਸਾਹਿਬ, 30 ਮਈ (ਰਣਜੀਤ ਸਿੰਘ ਢਿੱਲੋਂ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ 'ਸਿੱਖਿਆ ਦਾ ਮਹਾਂ ਜਸ਼ਨ' ਤਹਿਤ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐੱਮ.) ਅਤੇ ਮਾਪੇ ਵਰਕਸ਼ਾਪਾਂ ਕਰਵਾਈਆਂ ਗਈਆਂ | ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਕੂਲਾਂ ਵਿਚ ਹੋਏ ਇਨ੍ਹਾਂ ਸਮਾਗਮਾਂ 'ਚ ਮਾਪਿਆਂ, ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਨ ਕਮੇਟੀਆਂ ਨੇ ਉਤਸ਼ਾਹਪੂਰਵਕ ਭਾਗ ਲਿਆ | ਇਹ ਸਮਾਗਮ ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜਿੰਦਰ ਕੁਮਾਰ ਸੋਨੀ ਅਤੇ ਡੀ.ਆਰ.ਸੀ. ਅੱਪਰ ਪ੍ਰਾਇਮਰੀ ਗੁਰਮੇਲ ਸਿੰਘ ਸੱਗੂ ਦੀ ਅਗਵਾਈ ਹੇਠ ਕਰਵਾਏ ਗਏ | ਇਸ ਮੌਕੇ ਨੀਤੀ ਆਯੋਗ ਦੀ ਸਕੂਲ ਸਿੱਖਿਆ ਗੁਣਵੱਤਾ ਰਿਪੋਰਟ 2026 ਵਿਚ ਪੰਜਾਬ ਵਲੋਂ ਦੇਸ਼ ਭਰ 'ਚ ਪਹਿਲਾ ਸਥਾਨ ਪ੍ਰਾਪਤ ਕਰਨ ਦੀ ਖ਼ੁਸ਼ੀ ਸਾਂਝੀ ਕੀਤੀ ਗਈ | ਵਿਭਾਗ ਵਲੋਂ ਸਕੂਲਾਂ ਦੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੇ ਨਾਲ ਹੀ ਬੋਰਡ ਕਲਾਸਾਂ ਅਤੇ ਵੱਖ-ਵੱਖ ਵਿਸ਼ਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਵਿਭਾਗ ਦੇ ਭਾਸ਼ਾ ਸੁਧਾਰ ਸੰਬੰਧੀ ਪ੍ਰੋਗਰਾਮ 'ਇੰਗਲਿਸ਼ ਐੱਜ' ਤਹਿਤ ਚੁਣੇ ਹੋਏ ਸਕੂਲਾਂ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਮਾਪਿਆਂ ਨਾਲ ਸੰਵਾਦ ਦੌਰਾਨ ਗਰਮੀਆਂ ਦੀਆਂ ਛੁੱਟੀਆਂ ਵਿਚ ਬੱਚਿਆਂ ਦੀ ਸਿੱਖਣ ਪ੍ਰਕਿਰਿਆ ਨੂੰ ਜਾਰੀ ਰੱਖਣ, ਘਰ ਵਿਚ ਪੜ੍ਹਾਈ ਲਈ ਅਨੁਕੂਲ ਮਾਹੌਲ ਸਿਰਜਣ ਅਤੇ ਬੱਚਿਆਂ ਦੀਆਂ ਰੁਚਿਕਰ ਸਿੱਖਣ ਗਤੀਵਿਧੀਆਂ ਵਿਚ ਭਾਗੀਦਾਰੀ ਯਕੀਨੀ ਬਣਾਉਣ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਮਾਪਿਆਂ ਨੂੰ ਬੱਚਿਆਂ ਨਾਲ ਰੋਜ਼ਾਨਾ ਪੜ੍ਹਾਈ ਸੰਬੰਧੀ ਗੱਲਬਾਤ ਕਰਨ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ | ਮਾਪਿਆਂ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ | ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਸਕੂਲ ਤੇ ਮਾਪਿਆਂ ਦੀ ਸਾਂਝੀ ਭਾਗੀਦਾਰੀ ਹੀ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਮਜ਼ਬੂਤ ਨੀਂਹ ਹੈ | ਇਹ ਮੈਗਾ ਮਾਪੇ-ਅਧਿਆਪਕ ਮਿਲਣੀਆਂ ਅਤੇ ਮਾਪੇ ਵਰਕਸ਼ਾਪਾਂ ਗੁਣਵੱਤਾ ਭਰੀ ਤੇ ਸਮਾਵੇਸ਼ੀ ਸਿੱਖਿਆ ਨੂੰ ਉਤਸਾਹਿਤ ਕਰਨ ਦੇ ਨਾਲ-ਨਾਲ ਸਕੂਲਾਂ ਅਤੇ ਭਾਈਚਾਰੇ ਦਰਮਿਆਨ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋਈਆਂ ਹਨ |
ਪਿਛਲੀ ਖ਼ਬਰ ਹਰਜੀਤ ਰੁਪਾਣਾ ਐੱਸ.ਸੀ. ਡਿਪਾਰਟਮੈਂਟ ਦੇ ਚੇਅਰਮੈਨ ਬਣੇ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵਿਸ਼ਵ ਤੰਬਾਕੂ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।