24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਭਾਜਪਾ ਪੰਜਾਬ ਵਿਚ ਆਪਣੇ ਤੌਰ ’ਤੇ ਚੋਣਾਂ ਲੜੇਗੀ-ਕੇਵਲ ਸਿੰਘ ਢਿੱਲੋਂ

ਅਜੀਤ ਡੈਸਕ 15-06-2026

ਫਰੀਦਕੋਟ, 14 ਜੂਨ (ਅ.ਬ.)-ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਸੂਬਾਈ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਫ਼ਰੀਦਕੋਟ ਆਏ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ। ਸਥਾਨਕ ਇਕ ਮੈਰਿਜ ਪੈਲੇਸ ਵਿਖੇ ਫ਼ਰੀਦਕੋਟ ਜ਼ਿਲ੍ਹੇ ਦੇ ਸਮੂਹ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 2027 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਪੰਜਾਬ ‘ਚ 117 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਉਨ੍ਹਾਂ ਦੱਸਿਆ ਕਿ ਇਹ ਫ਼ੈਸਲਾ ਕੇਂਦਰੀ ਹਾਈ ਕਮਾਂਡ ਨਾਲ ਹੋ ਚੁੱਕੀ ਮੀਟਿੰਗ ‘ਚ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਹੁਣ ਆਗੂ ਤੇ ਵਰਕਰ ਅਗਾਮੀ ਵਿਧਾਨ ਸਭਾ ਚੋਣਾਂ ਲਈ ਤਿਆਰ ਹੋ ਜਾਣ। ਦੋ ਘੰਟੇ ਚੱਲੀ ਇਸ ਮੀਟਿੰਗ ਵਿਚ ਉਨ੍ਹਾਂ ਨੇ ਵਰਕਰਾਂ ਤੇ ਆਗੂਆਂ ਦੇ ਵਿਚਾਰ ਵੀ ਸੁਣੇ ਅਤੇ ਹਦਾਇਤ ਕੀਤੀ ਕਿ ਪਾਰਟੀ ਨੂੰ ਬੂਥ ਪੱਧਰ ਤੱਕ ਪੂਰੀ ਤਰ੍ਹਾਂ ਮਜ਼ਬੂਤ ਕਰ ਲੈਣ। ਉਨ੍ਹਾਂ ਇਹ ਵੀ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਭਾਜਪਾ ਲਈ ਇਸ ਲਈ ਵੀ ਇਤਿਹਾਸਕ ਹਨ ਕਿ ਕੇਂਦਰ ਵਿਚ ਭਾਜਪਾ ਸਰਕਾਰ ਨੇ ਆਪਣੇ 12 ਸਾਲਾਂ ਦੌਰਾਨ ਭਾਰੀ ਵਿਕਾਸ ਕੀਤਾ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਨੇ ਸੂਬਾਈ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਜੀ ਆਇਆ ਨੂੰ ਆਖਦਿਆਂ ਦੱਸਿਆ ਕਿ ਭਾਜਪਾ ਦੀਆਂ ਨੀਤੀਆਂ ਅਤੇ ਵਿਕਾਸ ਕਾਰਜ ਭਾਜਪਾ ਦੇ ਆਗੂ ਤੇ ਵਰਕਰ ਲੋਕਾਂ ਦੇ ਘਰ ਘਰ ਪਹੁੰਚਾ ਰਹੇ ਹਨ ਅਤੇ ਕੇਂਦਰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ ਲਈ ਕਹਿ ਰਹੇ ਹਨ। ਇਸ ਮੀਟਿੰਗ ਵਿਚ ਭਾਈ ਰਾਹੁਲ ਸਿੰਘ ਸਿੱਧੂ, ਦੁਰਗੇਸ਼ ਸ਼ਰਮਾ, ਸੁਨੀਤਾ ਰਾਣੀ, ਗਗਨਦੀਪ ਸਿੰਘ ਸੁਖੀਜਾ ਅਤੇ ਹੋਰ ਆਗੂ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਪਿਛਲੇ ਸਾਲ ਆਏ ਹੜ੍ਹਾਂ ਤੋਂ ਸਬਕ ਲੈਣ ਦੀ ਬਜਾਏ ਬੀ ਬੀ ਐਮ ਬੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਨੇ ਭਾਖੜਾ ਡੈਮ ’ਚ ਪਾਣੀ ਦ... ਅਗਲੀ ਖ਼ਬਰ ਕਤਰ ਨੇ ਸਵਿਟਜ਼ਰਲੈਂਡ ਨੂੰ ਡਰਾਅ 'ਤੇ ਰੋਕਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।