25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਰਣਜੀਤ ਸਿੰਘ ਠਾੜ੍ਹਾ ਯੂਥ ਦੇ ਪ੍ਰਧਾਨ ਨਿਯੁਕਤ

ਅਜੀਤ ਡੈਸਕ 15-06-2026

ਕੋਟਕਪੂਰਾ, 14 ਜੂਨ (ਮੋਹਰ ਸਿੰਘ ਗਿੱਲ)-’ਸ਼੍ਰੋਮਣੀ ਅਕਾਲੀ ਦਲ ਵਲੋਂ ਰਣਜੀਤ ਸਿੰਘ ਠਾੜ੍ਹਾ ਨੂੰ ਵਿਧਾਨ ਸਭਾ ਹਲਕਾ ਕੋਟਕਪੂਰਾ ਪਾਰਟੀ ਦੇ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਆਪਣੀ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਦੇ ਸੂਬਾਈ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸਾਬਕਾ ਮੁੱਖ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦਾ ਧੰਨਵਾਦ ਕਰਦਿਆਂ ਯਕੀਨ ਦਿਵਾਇਆ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾ ਕੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਲੋਕਾਂ ਤੱਕ ਲੈ ਕੇ ਜਾਣਗੇ। ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ, ਯੂਥ ਆਗੂ ਅਨੂਪ੍ਰਤਾਪ ਸਿੰਘ ਬਰਾੜ, ਸਾਬਕਾ ਸਰਪੰਚ ਸਰਬਜੀਤ ਸਿੰਘ ਠਾੜ੍ਹਾ, ਜਸਕਰਨ ਸਿੰਘ, ਬੋਹੜ ਸਿੰਘ, ਗੁਰਪ੍ਰੀਤ ਸਿੰਘ, ਸਾਬਕਾ ਸਰਪੰਚ ਜਤਿੰਦਰ ਸਿੰਘ ਸ਼ਨੀ ਮੌੜ, ਗੁਰਪਿਆਰ ਸਿੰਘ ਢੀਮਾਂ ਵਾਲੀ, ਯੂਥ ਆਗੂ ਜਗਸੀਰ ਸਿੰਘ ਸੀਰਾ, ਜਸਵੀਰ ਸਿੰਘ ਢਿੱਲੋਂ, ਹੈਪੀ ਬਰਾੜ ਖਾਰਾ, ਹੈਪੀ ਬਰਾੜ ਚੱਕ ਕਲਿਆਣ, ਗੁਰਮੁਖ ਸਿੰਘ ਭੁੱਲਰ, ਜਸਪਾਲ ਸਿੰਘ ਮੌੜ ਸਾਬਕਾ ਚੇਅਰਮੈਨ, ਅਮਨ ਸੰਧੂ ਸਿੱਖਾਂ ਵਾਲਾ, ਸੁਰਜੀਤ ਜ਼ੈਲਦਾਰ, ਲਾਲਜੀਤ ਸਿੰਘ ਢਿੱਲੋਂ ਨੰਬਰਦਾਰ ਦੇਵੀ ਵਾਲਾ, ਕੇਵਲ ਸਿੰਘ ਸਹੋਤਾ, ਰਣਜੀਤ ਸਿੰਘ ਸਿੱਧੂ ਨੇ ਰਣਜੀਤ ਸਿੰਘ ਠਾੜ੍ਹਾ ਨੂੰ ਵਧਾਈ ਦਿੱਤੀ ਹੈ।

ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਗਿੱਦੜਬਾਹਾ ਹਲਕੇ ’ਚ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਸਰਗਰਮ ਅਗਲੀ ਖ਼ਬਰ ਗਿਆਨ ਅੰਜੁਨ ਸਮਰ ਕੈਂਪ ਧਾਰਮਿਕ ਯਾਤਰਾ ਨਾਲ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।