25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੀ.ਟੀ. ਸਕੈਨ ਸੈਂਟਰ ਦਾ ਨੀਂਹ ਪੱਥਰ ਰੱਖਿਆ

ਅਜੀਤ ਡੈਸਕ 15-06-2026

ਮਲੋਟ, 14 ਜੂਨ (ਪਾਟਿਲ)-ਮਲੋਟ ਇਲਾਕੇ ਦੇ ਲੋਕਾਂ ਨੂੰ ਬਿਹਤਰ ਅਤੇ ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਸਿਵਲ ਹਸਪਤਾਲ ਮਲੋਟ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਹਸਪਤਾਲ ਵਿਚ ਨਵੇਂ ਬਣਨ ਵਾਲੇ ਸੀ.ਟੀ. ਸਕੈਨ ਸੈਂਟਰ ਦਾ ਰਸਮੀ ਤੌਰ ‘ਤੇ ਨੀਂਹ ਪੱਥਰ ਰੱਖਿਆ ਗਿਆ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮਲੋਟ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਸੀ.ਟੀ. ਸਕੈਨ ਕਰਵਾਉਣ ਲਈ ਪਹਿਲਾਂ ਦੂਰ-ਦੁਰਾਡੇ ਦੇ ਸ਼ਹਿਰਾਂ ਜਾਂ ਨਿੱਜੀ ਸੈਂਟਰਾਂ ਵਿਚ ਜਾਣਾ ਪੈਂਦਾ ਸੀ, ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਰਬਾਦ ਹੁੰਦੇ ਸਨ। ਹੁਣ ਸਿਵਲ ਹਸਪਤਾਲ ਵਿਚ ਹੀ ਇਹ ਸਹੂਲਤ ਸ਼ੁਰੂ ਹੋਣ ਨਾਲ ਲੋਕਾਂ ਨੂੰ ਸਸਤੀਆਂ ਅਤੇ ਮਿਆਰੀ ਸਿਹਤ ਸੇਵਾਵਾਂ ਘਰ ਦੇ ਨੇੜੇ ਹੀ ਮਿਲ ਸਕਣਗੀਆਂ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਸਿਵਲ ਸਰਜਨ ਡਾ. ਸੁਨੀਲ ਬਾਂਸਲ ਅਤੇ ਸਿਵਲ ਹਸਪਤਾਲ ਮਲੋਟ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਜਿੰਦਰ ਕੁਮਾਰ ਨੇ ਕੈਬਨਿਟ ਮੰਤਰੀ ਦਾ ਹਸਪਤਾਲ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ। ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਇਸ ਸੈਂਟਰ ਦੇ ਨਿਰਮਾਣ ਕਾਰਜ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾ ਕੇ ਇਹ ਸਹੂਲਤ ਜਨਤਾ ਨੂੰ ਸਮਰਪਿਤ ਕਰ ਦਿੱਤੀ ਜਾਵੇਗੀ। ਇਸ ਮੌਕੇ ਅਰਸ਼ਦੀਪ ਸਿੰਘ ਪੀ.ਏ., ਛਿੰਦਰਪਾਲ ਸਿੰਘ ਪੀ.ਏ. ਹਰਮੇਲ ਸਿੰਘ ਐਮ.ਸੀ., ਰਾਜੀਵ ਬਾਵਾ, ਡਾ. ਰਾਹੁਲ ਜਿੰਦਲ, ਡਾ. ਕਾਮਨਾ, ਡਾ. ਵਿਕਾਸ ਬਾਂਸਲ, ਡਾ. ਕੁਸ਼ਲਦੀਪ ਸਿੰਘ, ਡਾ. ਅੰਕੁਸ਼ ਅਤੇ ਸਿਵਲ ਹਸਪਤਾਲ ਮਲੋਟ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।

ਪਿਛਲੀ ਖ਼ਬਰ ਤੰਦਰੁਸਤ ਤੇ ਸਿਹਤਮੰਦ ਰਹਿਣ ਲਈ ਲੋਕ ਸੀ.ਐਮ. ਦੀ ਯੋਗਸ਼ਾਲਾ ਦਾ ਜ਼ਰੂਰ ਲਾਭ ਉਠਾਉਣ ਅਗਲੀ ਖ਼ਬਰ ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਇਕਾਈ ਮਲੋਟ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।