07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸ਼ਹਿਰ ਦੇ ਵਿਕਾਸ ਤੇ ਵਪਾਰਕ ਮੁੱਦਿਆਂ ’ਤੇ ਐੱਸ.ਡੀ.ਐੱਮ. ਦੀ ਵਪਾਰੀਆਂ ਨਾਲ ਮੀਟਿੰਗ

ਅਜੀਤ ਡੈਸਕ 21-06-2026
ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਐੱਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਸਥਾਨਕ ਵਪਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਵਲੋਂ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਤੇ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਿਆ ਗਿਆ। ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਕਾਰਜਾਂ, ਬਾਜ਼ਾਰਾਂ ਵਿਚ ਬੁਨਿਆਦੀ ਸਹੂਲਤਾਂ ਦੇ ਸੁਧਾਰ, ਟ੍ਰੈਫ਼ਿਕ ਪ੍ਰਬੰਧਨ, ਚੋਰੀ ਦੀਆਂ ਵਾਰਦਾਤਾਂ ਦੀ ਰੋਕਥਾਮ, ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਰੋਬਾਰ ਨਾਲ ਜੁੜੀਆਂ ਹੋਰ ਚੁਣੌਤੀਆਂ ਸੰਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਐੱਸ.ਡੀ.ਐੱਮ. ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਤੇ ਸਮੱਸਿਆਵਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਵਾਇਆ ਜਾਵੇਗਾ। ਇਸ ਸੰਬੰਧੀ ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਤਾਂ ਜੋ ਲੋਕਾਂ ਤੇ ਵਪਾਰੀਆਂ ਨੂੰ ਆ ਰਹੀਆਂ ਦਿੱਕਤਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵਨੀਤ ਜਿੰਦਲ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਉਨ੍ਹਾਂ ਪ੍ਰਸ਼ਾਸਨ ਵਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਪਾਰੀ ਵਰਗ ਦੇ ਵਿਅਕਤੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਰਤੀ ਟੀਮ ਨੇ ਥਰੋਬਾਲ ’ਚ ਜਿੱਤਿਆ ਗੋਲਡ ਮੈਡਲ ਅਗਲੀ ਖ਼ਬਰ ਡਾ. ਲਛਮਣ ਭਗਤੂਆਣਾ ਨੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।