07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਪੁਲਿਸ ਵਲੋਂ 2 ਲੱਖ ਰੁਪਏ ਦੀ ਚੋਰੀ ਦੇ ਮਾਮਲੇ ’ਚ 24 ਘੰਟਿਆਂ ਅੰਦਰ 3 ਦੋਸ਼ੀ ਗ੍ਰਿਫ਼ਤਾਰ

ਅਜੀਤ ਡੈਸਕ 21-06-2026
ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 2 ਲੱਖ ਰੁਪਏ ਦੀ ਚੋਰੀ ਦੇ ਮਾਮਲੇ ਨੂੰ ਸਫ਼ਲਤਾਪੂਰਵਕ ਟਰੇਸ ਕਰਦਿਆਂ 3 ਦੋਸ਼ੀਆਂ ਨੂੰ 24 ਘੰਟਿਆਂ ਅੰਦਰ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਿਲ ਕੀਤੀ ਹੈ। ਮਨਮੀਤ ਢਿੱਲੋਂ ਐੱਸ.ਪੀ. (ਡੀ) ਅਤੇ ਬਚਨ ਸਿੰਘ ਡੀ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਇੰਸਪੈਕਟਰ ਰਵਿੰਦਰ ਕੌਰ ਬਰਾੜ ਇੰਚਾਰਜ ਥਾਣਾ ਮੁਖੀ ਸਿਟੀ ਸ੍ਰੀ ਮੁਕਤਸਰ ਸਾਹਿਬ ਅਤੇ ਪੁਲਿਸ ਪਾਰਟੀ ਵਲੋਂ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ। ਇਸ ਸੰਬੰਧੀ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਬਚਨ ਸਿੰਘ ਡੀ.ਐੱਸ.ਪੀ. ਨੇ ਦੱਸਿਆ ਕਿ ਇਕ �ਰਤ ਵਲੋਂ ਐੱਸ.ਬੀ.ਆਈ. ਬੈਂਕ ਤੋਂ 2 ਲੱਖ ਰੁਪਏ ਕਢਵਾ ਕੇ ਆਪਣੀ ਸਕੂਟਰੀ ਦੀ ਡਿੱਗੀ ਵਿਚ ਰੱਖੇ ਗਏ ਸਨ। ਸਬਜ਼ੀ ਮੰਡੀ ਨੇੜੇ ਖ਼ਰੀਦਦਾਰੀ ਦੌਰਾਨ ਮੋਟਰਸਾਈਕਲ ਸਵਾਰ 3 ਨੌਜਵਾਨ ਸਕੂਟਰੀ ਦੀ ਡਿੱਗੀ ਵਿਚੋਂ ਨਕਦੀ ਤੇ ਮੋਬਾਈਲ ਫ਼ੋਨ ਚੋਰੀ ਕਰਕੇ ਫ਼ਰਾਰ ਹੋ ਗਏ ਸਨ। ਇਸ ਸੰਬੰਧੀ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਥਾਣਾ ਸਿਟੀ ਅਤੇ ਸਪੈਸ਼ਲ ਸੈੱਲ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ, ਜਿਨ੍ਹਾਂ ਨੇ ਤਕਨੀਕੀ ਤੇ ਗੁਪਤ ਸੂਚਨਾਵਾਂ ਦੇ ਆਧਾਰ ‘ਤੇ ਤਿੰਨਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਹਿਚਾਣ ਲਖਵਿੰਦਰ ਸਿੰਘ ਉਰਫ਼ ਛਿੰਦਰੀ, ਸਹਿਨਸ਼ਾਹ ਸਿੰਘ ਉਰਫ਼ ਛੰਨੋ, ਗੁਰਨਿਸ਼ਾਨ ਸਿੰਘ ਉਰਫ਼ ਬੂਟਾ ਸਾਰੇ ਵਾਸੀ ਪਿੰਡ ਰਹੂੜਿਆਂਵਾਲੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਡੀ.ਐੱਸ.ਪੀ. ਨੇ ਦੱਸਿਆ ਕਿ ਇਨ੍ਹਾਂ ਪਾਸੋਂ 1,51,500 ਰੁਪਏ ਨਕਦੀ ਅਤੇ 3 ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਪੁਲਿਸ ਵਲੋਂ ਚੋਰੀ ਕੀਤੀ ਗਈ ਨਕਦੀ ਤੇ ਮੋਬਾਈਲ ਫ਼ੋਨ ਬਰਾਮਦ ਕਰ ਲਏ ਗਏ ਹਨ। ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਮਾਮਲੇ ਸੰਬੰਧੀ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਗੁਰਨਿਸ਼ਾਨ ਸਿੰਘ ‘ਤੇ ਪਹਿਲਾਂ ਵੀ 5 ਮਾਮਲੇ ਦਰਜ ਹਨ ਅਤੇ ਅਪਰਾਧਿਕ ਪਿਛੋਕੜ ਹੈ। ਇਸ ਮੌਕੇ ਰਵਿੰਦਰ ਕੌਰ ਐੱਸ.ਐੱਚ.�. ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਕਾਕਾ ਬਰਾੜ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਵੜਿੰਗ ਤੋਂ ਦੂਜੀ ਬੱਸ ਰਵਾਨਾ ਅਗਲੀ ਖ਼ਬਰ ਹਲਕਾ ਜੈਤੋ ’ਚ ਕਾਂਗਰਸ ਪਾਰਟੀ ਦੇ ਇਕ ਤੋਂ ਵੱਧ ਉਮੀਦਵਾਰ ਟਿਕਟ ਦੇ ਚਾਹਵਾਨ, ਵਰਕਰ ਦੁਚਿੱਤੀ ’ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।