07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਵਿਧਾਇਕ ਕਾਕਾ ਬਰਾੜ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਵੜਿੰਗ ਤੋਂ ਦੂਜੀ ਬੱਸ ਰਵਾਨਾ

ਅਜੀਤ ਡੈਸਕ 21-06-2026
ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਅੱਜ ਪਿੰਡ ਵੜਿੰਗ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਦੂਜੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਰਾਹੀਂ ਬਜ਼ੁਰਗਾਂ ਤੇ ਹੋਰ ਸ਼ਰਧਾਲੂਆਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਦਾ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਲੋਕ ਸੋਚਾਂ ਹੀ ਸੋਚਦੇ ਰਹਿੰਦੇ ਸਨ ਕਿ ਤੀਰਥ ਯਾਤਰਾ ਤੇ ਜਾਈਏ, ਪ੍ਰੰਤੂ ਘਰਾਂ ਦੀਆਂ ਮਜ਼ਬੂਰੀਆਂ, ਤੰਗੀਆਂ ਪ੍ਰੇਸ਼ਾਨੀਆਂ ਉਨ੍ਹਾਂ ਨੂੰ ਇਸ ਦੀ ਇਜਾਜ਼ਤ ਨਹੀਂ ਦਿੰਦੀਆਂ ਸਨ। ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਉਨ੍ਹਾਂ ਸ਼ਰਧਾਲੂਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਉਪਰਾਲੇ ਲਈ ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਵਿਧਾਇਕ ਕਾਕਾ ਬਰਾੜ ਨੇ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਸਰਪੰਚ ਜਗਰਾਜ ਸਿੰਘ ਵੜਿੰਗ, ਸ਼ਮਸ਼ੇਰ ਸਿੰਘ ਵੜਿੰਗ, ਸੁਖਜਿੰਦਰ ਸਿੰਘ ਬੱਬਲੂ ਬਰਾੜ ਐੱਮ.ਸੀ., ਵਿੱਕੀ ਕੁਮਾਰ ਐੱਮ.ਸੀ., ਧਰਮਜੀਤ ਸਿੰਘ ਵੜਿੰਗ, ਸੇਵਕ ਵੜਿੰਗ, ਅਨਮੋਲ ਸਿੰਘ ਵੜਿੰਗ, ਹਲਕਾ ਇੰਚਾਰਜ ਲਖਵਿੰਦਰ ਸਿੰਘ, ਅਮਨਦੀਪ ਕੌਰ ਗਾਰਡ, ਕਿਰਨਪਲ ਕੌਰ, ਪ੍ਰਭਪਰਮਿੰਦਰ ਸਿੰਘ ਆਦਿ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਰਾਣਾ ਗੁਰਮੀਤ ਸਿੰਘ ਸੋਢੀ ਸਾਬਕਾ ਨਗਰ ਸੰਘ ਚਾਲਕ ਸੁਰਿੰਦਰ ਧਵਨ ਦੇ ਗ੍ਰਹਿ ਵਿਖੇ ਪਹੁੰਚੇ ਅਗਲੀ ਖ਼ਬਰ ਪੁਲਿਸ ਵਲੋਂ 2 ਲੱਖ ਰੁਪਏ ਦੀ ਚੋਰੀ ਦੇ ਮਾਮਲੇ ’ਚ 24 ਘੰਟਿਆਂ ਅੰਦਰ 3 ਦੋਸ਼ੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।