07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਰਾਣਾ ਗੁਰਮੀਤ ਸਿੰਘ ਸੋਢੀ ਸਾਬਕਾ ਨਗਰ ਸੰਘ ਚਾਲਕ ਸੁਰਿੰਦਰ ਧਵਨ ਦੇ ਗ੍ਰਹਿ ਵਿਖੇ ਪਹੁੰਚੇ

ਅਜੀਤ ਡੈਸਕ 21-06-2026
ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਐਗਜੈਕਟਿਵ ਮੈਂਬਰ ਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਆਪਣੇ ਸ੍ਰੀ ਮੁਕਤਸਰ ਸਾਹਿਬ ਦੇ ਦੌਰੇ ਦੌਰਾਨ ਸਾਬਕਾ ਨਗਰ ਸੰਘ ਚਾਲਕ ਸੁਰਿੰਦਰ ਧਵਨ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਧਵਨ ਪਰਿਵਾਰ ਵਲੋਂ ਰਾਣਾ ਸੋਢੀ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਰਾਣਾ ਸੋਢੀ ਨੇ ਕਿਹਾ ਕਿ ਸੁਰਿੰਦਰ ਧਵਨ ਲੰਮੇ ਸਮੇਂ ਤੋਂ ਰਾਸ਼ਟਰੀ ਸਵੈਮ ਸੇਵਕ ਸੰਘ ਨਾਲ ਜੁੜੇ ਹੋਏ ਹਨ ਅਤੇ ਸਮੁੱਚਾ ਧਵਨ ਪਰਿਵਾਰ ਸਮਾਜ ਸੇਵਾ ਦੇ ਖੇਤਰ ਵਿਚ ਯੋਗਦਾਨ ਪਾ ਰਿਹਾ ਹੈ। ਇਸ ਮੌਕੇ ਰਾਜਨੀਤਿਕ ਤੇ ਸਮਾਜਿਕ ਮੁੱਦਿਆਂ ‘ਤੇ ਵੀ ਵਿਚਾਰ ਚਰਚਾ ਹੋਈ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਰਾਜੇਸ਼ ਗੋਰਾ ਪਠੇਲਾ, ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ, ਰਾਜਿੰਦਰ ਕੁਮਾਰ, ਬਿੱਲੂ ਕਟਾਰੀਆ, ਬਲਦੇਵ ਧਵਨ ਬਿੱਲਾ, ਪ੍ਰਦੀਪ ਕੁਮਾਰ ਬੱਬੂ ਧਵਨ, ਹੇਮੰਤ ਧਵਨ, ਸਚਿਨ ਧਵਨ, ਰਿਤੀਸ਼ ਧਵਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਰੁਪਾਣਾ ਦੇ ਕਾਂਗਰਸੀ ਵਰਕਰਾਂ ਨੇ ਬੂਟੇ ਲਗਾ ਕੇ ਰਾਹੁਲ ਗਾਂਧੀ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਵਿਧਾਇਕ ਕਾਕਾ ਬਰਾੜ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਵੜਿੰਗ ਤੋਂ ਦੂਜੀ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।