15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਅਮਰਜੀਤ ਸਿੰਘ ਕਿਰਤੀ ਕਿਸਾਨ ਯੂਨੀਅਨ ਪਿੰਡ ਤਖ਼ਤਮਲਾਣਾ ਇਕਾਈ ਦੇ ਪ੍ਰਧਾਨ ਬਣੇ

ਅਜੀਤ ਡੈਸਕ 22-06-2026

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਅੱਜ ਪਿੰਡ ਤਖ਼ਤਮਲਾਣਾ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਪਿੰਡ ਇਕਾਈ ਦੀ 11 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿਚ ਸਰਬਸੰਮਤੀ ਨਾਲ ਅਮਰਜੀਤ ਸਿੰਘ ਨੂੰ ਪ੍ਰਧਾਨ, ਦਲੌਰ ਸਿੰਘ ਨੂੰ ਸਕੱਤਰ, ਜਸਵਿੰਦਰ ਸਿੰਘ ਮੀਤ ਪ੍ਰਧਾਨ, ਚੜ੍ਹਤ ਸਿੰਘ ਨੂੰ ਖ਼ਜ਼ਾਨਚੀ ਚੁਣਿਆ ਗਿਆ। ਇਸ ਤੋਂ ਇਲਾਵਾ ਨਛੱਤਰ ਸਿੰਘ, ਬਲਵਿੰਦਰ ਸਿੰਘ ਖ਼ਾਲਸਾ, ਮਲਕੀਤ ਸਿੰਘ, ਹਰਜੀਤ ਸਿੰਘ, ਗੁਰਸਾਹਿਬ ਸਿੰਘ, ਰਣਧੀਰ ਸਿੰਘ, ਪਰਮਜੀਤ ਸਿੰਘ, ਜਸਕਰਨ ਸਿੰਘ ਨੂੰ ਕਮੇਟੀ ਮੈਂਬਰ ਲਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਲੰਡੇਰੋਡੇ ਨੇ ਕਿਹਾ ਕਿ ਕਿਰਤੀ ਕਿਸਾਨ ਯੂਨੀਅਨ ਕਿਸਾਨ ਮੁੱਦਿਆਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਜੁਲਾਈ ਮਹੀਨੇ ਵਿਚ ਭਾਰਤ-ਅਮਰੀਕਾ ਵਪਾਰ ਸਮਝੌਤਾ ਕੀਤਾ ਜਾ ਰਿਹਾ ਹੈ, ਜੋ ਕਿਸਾਨਾਂ ਦੀ ਮੌਤ ਦੇ ਵਾਰੰਟ ਸਾਬਤ ਹੋਵੇਗਾ।
ਸਮਝੌਤੇ ਦਾ ਸਿਰੇ ਚੜ੍ਹਨਾ ਭਾਰਤ ਦੇ ਕਿਸਾਨਾਂ ਲਈ ਖ਼ਤਰੇ ਦੀ ਘੰਟੀ ਹੈ। ਇਸ ਮੌਕੇ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਜਸਵੰਤ ਸਿੰਘ ਡੋਡਾਂਵਾਲੀ, ਗੁਰਸੇਵਕ ਸਿੰਘ ਸੰਗਰਾਣਾ, ਗੁਰਮੀਤ ਸਿੰਘ ਸੰਗਰਾਣਾ ਤੇ ਬ੍ਰਿਜ ਲਾਲ ਡੋਡਾਂਵਾਲੀ ਨੇ ਕਿਹਾ ਕਿ ਫ਼ਸਲਾਂ ਦੇ ਘੱਟ ਭਾਅ ਮਿਲਣ ਕਰਕੇ ਕਿਸਾਨ ਭਾਰੀ ਕਰਜ਼ੇ ਹੇਠ ਦੱਬਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕਾਰਪੋਰੇਟ ਘਰਾਣੇ ਦੇ ਅਰਬਾਂ ਰੁਪਏ ਦੇ ਕਰਜ਼ੇ ਮੁਆਫ਼ ਕਰ ਸਕਦੀ ਹੈ ਤਾਂ ਕਿਸਾਨਾਂ-ਮਜ਼ਦੂਰਾਂ ਦਾ ਕਰਜ਼ਾ ਕਿਉਂ ਨਹੀਂ ਮੁਆਫ਼ ਕੀਤਾ ਜਾ ਸਕਦਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਫ਼ਸਲਾਂ ਦੇ ਰੇਟ ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਮਿਲਣੇ ਚਾਹੀਦੇ ਹਨ, ਸਾਰੀਆਂ ਫ਼ਸਲਾਂ ‘ਤੇ ਐੱਮ.ਐੱਸ.ਪੀ. ਦੇਣ ਦੀ ਗਾਰੰਟੀ ਕਾਨੂੰਨ ਸਰਕਾਰ ਬਣਾਏ, ਪਾਣੀ ਦਾ ਮਸਲਾ ਰਿਪੇਰੀਅਨ ਸਿਧਾਂਤ ਦੇ ਮੁਤਾਬਿਕ ਹੱਲ ਕੀਤਾ ਜਾਣਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਲੋਕਾਂ ਨੂੰ ਮੰਗਾਂ ਮਸਲਿਆਂ ਦਾ ਹੱਲ ਕਰਵਾਉਣ ਲਈ ਆਪਣੀ ਜਥੇਬੰਦਕ ਤਾਕਤ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਜਥੇਬੰਦੀ ਨਾਲ ਜੁੜਨਾ ਚਾਹੀਦਾ ਹੈ। ਅੰਤ ਵਿਚ ਬਲਾਕ ਆਗੂ ਚਮਕੌਰ ਸਿੰਘ ਤਖ਼ਤਮਲਾਣਾ ਨੇ ਨਵੀਂ ਚੁਣੀ ਗਈ ਕਮੇਟੀ ਨੂੰ ਵਧਾਈ ਦਿੰਦਿਆਂ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ।

ਪਿਛਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਸਾਲਾਨਾ ਜੋੜ ਮੇਲਾ ਮੇਲਾ 30 ਜੂਨ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮ... ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।