14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਸੰਘਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਅਜੀਤ ਡੈਸਕ 22-06-2026


ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਅੱਜ ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਸੰਘਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਦੇ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੁਹਿੰਮ ਤਹਿਤ ਸਕੂਲ ਦੇ ਬੱਚਿਆਂ, ਅਧਿਆਪਕਾਂ ਤੇ ਪਤਵੰਤੇ ਸੱਜਣਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਯੋਗ ਕੈਂਪ ਦੀ ਸ਼ੁਰੂਆਤ ਦੌਰਾਨ ਸਕੂਲ ਦੇ ਮਿਹਨਤੀ ਅਧਿਆਪਕਾਂ ਸੁਰਿੰਦਰ ਪਾਲ ਤੇ ਸੁਖਬੀਰ ਸਿੰਘ ਨੇ ਬੱਚਿਆਂ ਨੂੰ ਰੋਜ਼ਾਨਾ ਜ਼ਿੰਦਗੀ ਵਿਚ ਯੋਗ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਸੁਖਦੀਪ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਨੇ ਬੱਚਿਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਮਾੜੀਆਂ ਆਦਤਾਂ ਤੋਂ ਦੂਰ ਰਹਿ ਕੇ ਖੇਡਾਂ ਤੇ ਯੋਗ ਵੱਲ ਪ੍ਰੇਰਿਤ ਹੋਣ ਦਾ ਸੁਨੇਹਾ ਦਿੱਤਾ। ਸਮਾਗਮ ਦੌਰਾਨ ਸਕੂਲੀ ਬੱਚਿਆਂ ਨੇ ਬੜੀ ਹੀ ਦਿਲਚਸਪੀ ਨਾਲ ਵੱਖ-ਵੱਖ ਆਸਣ ਜਿਵੇਂ ਪ੍ਰਾਣਾਯਾਮ, ਤਾੜਾਸਨ ਤੇ ਪਦਮਾਸਨ ਕੀਤੇ। ਅਖ਼ੀਰ ‘ਚ ਸਾਰਿਆਂ ਨੂੰ ਰੋਜ਼ਾਨਾ ਸਵੇਰੇ ਯੋਗ ਕਰਨ ਦਾ ਪ੍ਰਣ ਦਿਵਾਇਆ ਗਿਆ ਅਤੇ ਸਕੂਲ ਪ੍ਰਸ਼ਾਸਨ ਵਲੋਂ ਬੱਚਿਆਂ ਨੂੰ ਫ਼ਲ ਵੀ ਵੰਡੇ ਗਏ।

 

ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਨਾਭਾ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਕੈਂਪ ਲਗਾਇਆ ਅਗਲੀ ਖ਼ਬਰ ਵਿਸ਼ਵ ਯੋਗ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਯੋਗ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।