ਫ਼ਰੀਦਕੋਟ, 23 ਜੂਨ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਦਾਣਾ ਮੰਡੀ ਤੋਂ ਇਕ ਵਿਅਕਤੀ ਨੂੰ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆਂ ਹੈ ਤੇ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਥਾਨਕ ਦਾਣਾ ਮੰਡੀ ਮੌਜੂਦ ਸਨ ਤਾਂ ਸਤਵੀਰ ਸਿੰਘ ਪੁੱਤਰ ਗੁਰਮੀਤ ਸਿੰਘ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 50 ਪਾਬੰਦੀਸ਼ੂਦਾ ਨਸ਼ੇ ਦੀਆਂ ਖੁੱਲੀਆਂ ਗੁਲਾਬੀ ਰੰਗ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਨਸ਼ੇ ਦੀਆਂ ਪਾਬੰਦੀ ਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ
ਅਜੀਤ ਡੈਸਕ
24-06-2026