ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਦੀ ਪੰਜਾਬ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ (ਰਜਿ.) ਪੰਜਾਬ ਦੇ ਪ੍ਰਧਾਨ ਜੁਝਾਰ ਸਿੰਘ ਸੰਧੂ ਅਤੇ ਜਨਰਲ ਸਕੱਤਰ ਜਸਵਿੰਦਰ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬਾ ਸਰਪ੍ਰਸਤ ਰਜਿੰਦਰ ਸਿੰਘ ਧੁੰਨਾ ਦੀ ਮੌਜੂਦਗੀ ਵਿਚ ਦੀ ਪੰਜਾਬ ਫ਼ੋਟੋਗ੍ਰਾਫ਼ਰਜ਼ ਐਸੋਸੀਏਸ਼ਨ ਇਕਾਈ ਬਰੀਵਾਲਾ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ, ਜਿਸ ਵਿਚ ਬਲਜੀਤ ਸਿੰਘ ਪ੍ਰਧਾਨ ਚੁਣੇ ਗਏ। ਇਸ ਤੋਂ ਇਲਾਵਾ ਮੋਹਸਿਨ ਕੁਮਾਰ ਸਕੱਤਰ, ਸਮੀਰ ਟਿਵਾਣਾ ਖ਼ਜ਼ਾਨਚੀ, ਅਨਿਲ ਕੁਮਾਰ ਸੀਨੀਅਰ ਮੀਤ ਪ੍ਰਧਾਨ, ਸੁਰਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਨੂੰ ਡੈਲੀਗੇਟ ਚੁਣਿਆ ਗਿਆ। ਇਸ ਮੌਕੇ ਸੂਬਾ ਸਰਪ੍ਰਸਤ ਰਜਿੰਦਰ ਸਿੰਘ ਧੁੰਨਾ ਨੇ ਐਸੋਸੀਏਸ਼ਨ ਵਲੋਂ ਫ਼ੋਟੋਗ੍ਰਾਫ਼ਰ ਭਰਾਵਾਂ ਲਈ ਕੀਤੇ ਜਾ ਰਹੇ ਭਲਾਈ ਦੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਐਸੋਸੀਏਸ਼ਨ ਵਲੋਂ 7 ਤੇ 8 ਅਗਸਤ ਨੂੰ ਸੋਨਾ ਗਰੈਂਡ ਰਿਜ਼ੋਰਟਸ ਮੁੱਲਾਂਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਲਾਏ ਜਾ ਰਹੇ ਪੰਜਵੇਂ ਪੰਜਾਬ ਫ਼ੋਟੋ ਫੇਅਰ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਹਾਰ ਪਹਿਨਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਗਈ। ਇਸ ਮੌਕੇ ਬਲਦੇਵ ਸਿੰਘ, ਹਰਸ਼ ਕੁਮਾਰ, ਬਲਵਿੰਦਰ ਸਿੰਘ, ਨੌਨਿਹਾਲ ਸਿੰਘ ਕਮੇਟੀ ਮੈਂਬਰ ਵੀ ਹਾਜ਼ਰ ਸਨ।
ਦੀ ਪੰਜਾਬ ਫ਼ੋਟੋਗ੍ਰਾਫ਼ਰਜ਼ ਐਸੋਸੀਏਸ਼ਨ ਇਕਾਈ ਬਰੀਵਾਲਾ ਦੇ ਅਹੁਦੇਦਾਰਾਂ ਦੀ ਚੋਣ ਹੋਈ
ਅਜੀਤ ਡੈਸਕ
24-06-2026