07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ¨

ਅਜੀਤ ਡੈਸਕ 24-06-2026


ਗਿੱਦੜਬਾਹਾ, 23 ਜੂਨ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਕੋਟਭਾਈ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਏ.ਐੱਸ.ਆਈ. ਅਸ਼ੋਕ ਕੁਮਾਰ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਪਿੰਡ ਦੋਦਾ ਤੋਂ ਲਿੰਕ ਰੋਡ ਕੱਚਾ ਰਾਸਤਾ ਰਾਹੀਂ ਪਿੰਡ ਕਾਉਣੀ ਨੂੰ ਜਾ ਰਹੇ ਸਨ, ਤਾਂ ਪੁਲਿਸ ਪਾਰਟੀ ਜਦੋਂ ਸੇਮ ਨਾਲ ਸੈਫਲ ਪੁਲ ਦੇ ਨਜ਼ਦੀਕ ਪੁੱਜੀ ਤਾਂ ਬੋਹੜ ਦੇ ਦਰੱਖ਼ਤ ਨੇੜੇ ਇਕ ਵਿਅਕਤੀ ਸ਼ੱਕੀ ਹਾਲਤ ਵਿਚ ਦਿਖਾਈ ਦਿੱਤਾ, ਜਿਸ ਨੂੰ ਪੁਲਿਸ ਵਲੋਂ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਗੁਰਜੋਧ ਸਿੰਘ ਉਰਫ਼ ਜੋਤੀ ਪੁੱਤਰ ਤਾਰਾ ਸਿੰਘ ਵਾਸੀ ਪਿੰਡ ਹੁਸਨਰ ਵਜੋਂ ਹੋਈ ਹੈ। ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪਿਛਲੀ ਖ਼ਬਰ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਹੋਏ ਨਤਮਸਤਕ ਅਗਲੀ ਖ਼ਬਰ ਦੀ ਪੰਜਾਬ ਫ਼ੋਟੋਗ੍ਰਾਫ਼ਰਜ਼ ਐਸੋਸੀਏਸ਼ਨ ਇਕਾਈ ਬਰੀਵਾਲਾ ਦੇ ਅਹੁਦੇਦਾਰਾਂ ਦੀ ਚੋਣ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।