13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਤਹਿਸੀਲਦਾਰ ਜਤਿੰਦਰਪਾਲ ਸਿੰਘ ਨੂੰ ਮਲੋਟ ਤਹਿਸੀਲ ਦਾ ਵਾਧੂ ਚਾਰਜ ਸੌਂਪਿਆ

ਅਜੀਤ ਡੈਸਕ 27-06-2026
ਮਲੋਟ, 26 ਜੂਨ (ਪਾਟਿਲ)-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਹੁਕਮਾਂ ਅਨੁਸਾਰ ਤਹਿਸੀਲਦਾਰ ਮਲੋਟ ਦੀ ਆਸਾਮੀ ਖ਼ਾਲੀ ਹੋਣ ਕਾਰਨ ਦਫ਼ਤਰੀ ਕੰਮਕਾਜ ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਚਲਾਉਣ ਲਈ ਤਹਿਸੀਲਦਾਰ ਗਿੱਦੜਬਾਹਾ ਜਤਿੰਦਰਪਾਲ ਪਾਲ ਸਿੰਘ ਨੂੰ ਤਹਿਸੀਲ ਮਲੋਟ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਜਾਰੀ ਹੁਕਮਾਂ ਮੁਤਾਬਕ ਜਤਿੰਦਰਪਾਲ ਸਿੰਘ ਆਪਣੀਆਂ ਮੌਜੂਦਾ ਡਿਊਟੀਆਂ ਦੇ ਨਾਲ-ਨਾਲ ਤਹਿਸੀਲ ਮਲੋਟ ਦੇ ਤਹਿਸੀਲਦਾਰ ਦਾ ਵਾਧੂ ਕਾਰਜਭਾਰ ਵੀ ਸੰਭਾਲਣਗੇ। ਇਹ ਵਾਧੂ ਚਾਰਜ ਉਨ੍ਹਾਂ ਨੂੰ ਬਿਨਾਂ ਕਿਸੇ ਵਾਧੂ ਮਿਹਨਤਾਨੇ ਦੇ ਅਗਲੇ ਹੁਕਮਾਂ ਤੱਕ ਦਿੱਤਾ ਗਿਆ ਹੈ। ਇਹ ਫ਼ੈਸਲਾ ਤਹਿਸੀਲ ਮਲੋਟ ਦੇ ਦਫ਼ਤਰੀ ਕੰਮਾਂ ਵਿਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਉਣ ਅਤੇ ਪ੍ਰਸ਼ਾਸਨਿਕ ਕਾਰਜ ਨਿਰਵਿਘਨ ਜਾਰੀ ਰੱਖਣ ਦੇ ਮੰਤਵ ਨਾਲ ਲਿਆ ਗਿਆ ਹੈ।
ਪਿਛਲੀ ਖ਼ਬਰ 6 ਪੰਜਾਬ ਬਟਾਲੀਅਨ ਐੱਨ.ਸੀ.ਸੀ. ਯੂਨਿਟ ਮਲੋਟ ਵਿਖੇ ਐੱਨ.ਸੀ.ਸੀ. ਕੈਂਪ ਲਗਾਇਆ ਅਗਲੀ ਖ਼ਬਰ ਜੈ ਬਾਬੇ ਦੀ ਬਲੱਡ ਸੇਵਾ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।