13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਮਲੋਟ ਤੇ ਕੱਟਿਆਂਵਾਲੀ ਵਿਖੇ ਗ਼ੈਰਕਾਨੂੰਨੀ ਨਸ਼ਾ ਮੁਕਤੀ ਕੇਂਦਰਾਂ ਨੂੰ ਕੀਤਾ ਗਿਆ ਸੀਲ

ਅਜੀਤ ਡੈਸਕ 27-06-2026
ਮਲੋਟ, 26 ਜੂਨ (ਅਜਮੇਰ ਸਿੰਘ ਬਰਾੜ)-ਸਿਵਲ ਸਰਜਨ ਡਾ. ਸੁਨੀਲ ਬਾਂਸਲ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਵਲੋਂ ਅੱਜ ਨਸ਼ਾ ਮੁਕਤੀ ਕੇਂਦਰਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਮਲੋਟ ਤੇ ਕੱਟਿਆਂਵਾਲੀ ਵਿਚ ਚੱਲ ਰਹੇ ਦੋ ਗ਼ੈਰਕਾਨੂੰਨੀ ਨਸ਼ਾ ਮੁਕਤੀ ਕੇਂਦਰਾਂ ਨੂੰ ਸੀਲ ਕਰ ਦਿੱਤਾ ਗਿਆ। ਇਸ ਕਾਰਵਾਈ ਦੌਰਾਨ 65 ਤੋਂ ਵੱਧ ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਸਮਰੱਥ ਢੰਗ ਨਾਲ ਸਰਕਾਰੀ ਹਸਪਤਾਲ ਮਲੋਟ, ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਅਤੇ ਗਿੱਦੜਬਾਹਾ ਵਿਖੇ ਭੇਜਿਆ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਲੋੜੀਂਦੀ ਡਾਕਟਰੀ ਸਹਾਇਤਾ ਮਿਲ ਸਕੇ। ਇਸ ਸੰੰਬੰਧੀ ਸਿਵਲ ਸਰਜਨ ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ ਇਹ ਨਸ਼ਾ ਮੁਕਤੀ ਕੇਂਦਰ ਗ਼ੈਰਕਾਨੂੰਨੀ ਢੰਗ ਨਾਲ ਚੱਲ ਰਹੇ ਸਨ, ਜਿਸ ਕਰਕੇ ਇਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਸਿਵਲ ਸਰਜਨ ਨੇ ਬਹੁਤ ਸਾਫ਼ ਸ਼ਬਦਾਂ ਵਿਚ ਕਿਹਾ ਕਿ ਗ਼ੈਰਕਾਨੂੰਨੀ ਤਰੀਕੇ ਨਾਲ ਚੱਲ ਰਹੇ ਨਕਸ਼ਾ ਮੁਕਤੀ ਕੇਂਦਰਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਇਨ੍ਹਾਂ ਵਿਰੁੱਧ ਅਜਿਹੀਆਂ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਸਿਹਤ ਵਿਭਾਗ ਵਲੋਂ ਕੀਤੀ ਗਈ ਕਾਰਵਾਈ ਨੂੰ ਲੋਕਾਂ ਦੀ ਸਿਹਤ ਤੇ ਸੁਰੱਖਿਆ ਲਈ ਇਕ ਅਹਿਮ ਕਦਮ ਮੰਨਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ’ਤੇ ਸਹੂਲਤਾਂ ਸਮੇਤ ਸਰਕਾਰੀ ਹਸਪਤਾਲਾਂ ਜਾਂ ਵੱਖਰੇ ਤੌਰ ’ਤੇ ਵੀ ਨਸ਼ਾ ਛੱਡਣ ਵਾਲੇ ਕੇਂਦਰ ਖੋਲੇ੍ਹ ਗਏ ਹਨ ਅਤੇ ਨਸ਼ਾ ਛੱਡਣ ਵਾਲੇ ਲੋਕ ਪੰਜਾਬ ਸਰਕਾਰ ਵਲੋਂ ਖੋਲੇ੍ਹ ਗਏ ਇਨ੍ਹਾਂ ਮੁਕਤੀ ਕੇਂਦਰਾਂ ਵਿਚ ਦਾਖ਼ਲ ਹੋ ਕੇ ਮੁਫ਼ਤ ਇਲਾਜ ਕਰਵਾਉਣ, ਨਾ ਕਿ ਗ਼ੈਰਕਾਨੂੰਨੀ ਤੌਰ ’ਤੇ ਖੋਲੇ੍ਹ ਗਏ ਨਸ਼ਾ ਮੁਕਤੀ ਕੇਂਦਰਾਂ ਵਿਚ ਆਪਣੀ ਜਾਨ ਜ਼ੋਖ਼ਮ ਵਿਚ ਨਾ ਪਾਉਣ।
ਪਿਛਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਪਿੰਡ ਵੰਗਲ ਇਕਾਈ ਦੀ ਚੋਣ ਅਗਲੀ ਖ਼ਬਰ 6 ਪੰਜਾਬ ਬਟਾਲੀਅਨ ਐੱਨ.ਸੀ.ਸੀ. ਯੂਨਿਟ ਮਲੋਟ ਵਿਖੇ ਐੱਨ.ਸੀ.ਸੀ. ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।