13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਵਿਧਾਇਕ ਕਾਕਾ ਬਰਾੜ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਰਵਾਨਾ ਕੀਤਾ

ਅਜੀਤ ਡੈਸਕ 27-06-2026
ਸ੍ਰੀ ਮੁਕਤਸਰ ਸਾਹਿਬ, 26 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਅੱਜ ਪਿੰਡ ਸਰਾਏਨਾਗਾ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਤੀਰਥ ਯਾਤਰਾਵਾਂ ਸਾਡੀ ਧਾਰਮਿਕ ਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਨਾਲ ਸ਼ਰਧਾਲੂਆਂ ਦੇ ਮਨ ਨੂੰ ਸ਼ਾਂਤੀ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਾਪਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਲੋਕ ਭਲਾਈ ਲਈ ਵਚਨਬੱਧ ਹੈ। ਇਸ ਮੌਕੇ ਜਸਵਿੰਦਰ ਸਿੰਘ ਰਾਜੂ ਬਲਾਕ ਪ੍ਰਧਾਨ, ਸੁਖਜਿੰਦਰ ਸਿੰਘ ਸਾਬਕਾ ਪੰਚ, ਹਲਕਾ ਇੰਚਾਰਜ ਲਖਵਿੰਦਰ ਸਿੰਘ, ਅਮਨਦੀਪ ਕੌਰ ਗਾਰਡ, ਕਿਰਨਪਾਲ ਕੌਰ, ਦਿਲਬਾਗ ਸਿੰਘ, ਕੁਲਜੀਤ ਸਿੰਘ, ਰਾਜਵਿੰਦਰ ਸਿੰਘ, ਅੰਗਰੇਜ ਸਿੰਘ, ਜਗਦੀਸ਼ ਸਿੰਘ ਖ਼ਾਲਸਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਸੈਣ ਸਮਾਜ ਵੈੱਲਫ਼ੇਅਰ ਬੋਰਡ ਦੇ ਨਵੇਂ ਬਣੇ ਜ਼ਿਲ੍ਹਾ ਚੇਅਰਮੈਨ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।