08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਸਿਵਲ ਸਰਜਨ ਵਲੋਂ ਖ਼ੂਨਦਾਨ ਕੈਂਪ ਦਾ ਪੋਸਟਰ ਜਾਰੀ

ਅਜੀਤ ਡੈਸਕ 04-07-2026
ਸ੍ਰੀ ਮੁਕਤਸਰ ਸਾਹਿਬ, 3 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮੁਕਤੀਸਰ ਵੈੱਲਫ਼ੇਅਰ ਕਲੱਬ (ਰਜਿ.) ਵਲੋਂ ਸੰਧੂ ਹਸਪਤਾਲ ਬਲੱਡ ਬੈਂਕ ਅਤੇ ਸਿਵਲ ਹਸਪਤਾਲ ਬਲੱਡ ਬੈਂਕ ਦੇ ਸਹਿਯੋਗ ਨਾਲ 19 ਜੁਲਾਈ ਨੂੰ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਅੱਜ ਇਸੇ ਕੜੀ ਤਹਿਤ ਸਿਵਲ ਸਰਜਨ ਦਫ਼ਤਰ ਵਿਖੇ ਖ਼ੂਨਦਾਨ ਸੰਬੰਧੀ ਪੋਸਟਰ ਸਿਵਲ ਸਰਜਨ ਡਾ. ਸੁਨੀਲ ਬਾਂਸਲ ਵਲੋਂ ਜਾਰੀ ਕੀਤਾ ਗਿਆ। ਇਸ ਮੌਕੇ ਰੀਡਰ ਭੁਪਿੰਦਰ ਸਿੰਘ, ਸੰਸਥਾ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ, ਸਤਿੰਦਰ ਕੁਮਾਰ ਤੋਂ ਇਲਾਵਾ ਵਿਭਾਗ ਦੇ ਅਧਿਕਾਰੀ ਮੌਜੂਦ ਸਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਨੇ ਕਿਹਾ ਕਿ ਹਸਪਤਾਲਾਂ ਵਿਚ ਖ਼ੂਨ ਦੀ ਕਮੀ ਨੂੰ ਵੇਖਦੇ ਹੋਏ ਸੰਸਥਾ ਵਲੋਂ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿਚ ਪਹੁੰਚ ਕੇ ਵੱਧ ਤੋਂ ਵੱਧ ਖ਼ੂਨਦਾਨ ਕਰਨ। ਇਸ ਦੌਰਾਨ ਸੰਧੂ ਹਸਪਤਾਲ ਬਲੱਡ ਸੈਂਟਰ ਦੇ ਇੰਚਾਰਜ ਸੰਦੀਪ ਠਕੁਰਾਲ ਨੇ ਕਿਹਾ ਕਿ ਖ਼ੂਨਦਾਨ ਕਰਨ ਵਾਲਿਆਂ ਲਈ ਮੁਕਤੀਸਰ ਸੰਸਥਾ ਅਤੇ ਹਸਪਤਾਲ ਵਲੋਂ ਇਕ ਲੱਕੀ ਡਰਾਅ ਵੀ ਕੱਢਿਆ ਜਾਵੇਗਾ। ਇਸ ਦੌਰਾਨ ਦੀਪਾਂਸ਼ੂ ਕੁਮਾਰ, ਡਾਕਟਰ ਵਿਜੇ ਬਜਾਜ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਦੀ ਨਵੀਂ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਨੂੰ ਪਸੰਦ ਨਹੀਂ-ਬੀ. ਕੇ .ਯੂ. ਕਾਦੀਆਂ ਅਗਲੀ ਖ਼ਬਰ ਪੰਜਾਬ ਦੀਆਂ ਜਰਖੇਜ਼ ਜ਼ਮੀਨਾਂ ਕਾਰਪੋਰੇਟ ਘਰਾਣਿਆ ਨੂੰ ਦੇਣ ਲਈ ਸਰਕਾਰ ਦਾ ਨਵਾਂ ਫਰੇਬ-ਡੱਲੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।